Homeਪੰਜਾਬਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ: ਮੁੱਖ ਮੰਤਰੀ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਜਨਵਰੀ 2026 : (ਜਗਜੀਤ ਸਿੰਘ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਦੇ ਤੌਰ ’ਤੇ ਨਹੀਂ, ਸਗੋਂ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।

‘ਐਕਸ’ ’ਤੇ ਜਾਰੀ ਕੀਤੀ ਆਪਣੀ ਪੋਸਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਇਹ ਸਿੱਖ ਕੌਮ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸਾਹਿਬ ਤੋਂ ਆਇਆ ਹੁਕਮ ਉਨ੍ਹਾਂ ਲਈ ਸਿਰ ਮੱਥੇ ਹੈ, ਜਿਸ ਨੂੰ ਪੂਰੇ ਸਤਿਕਾਰ ਨਾਲ ਸਵੀਕਾਰ ਕਰਦੇ ਹੋਏ ਉਹ ਉਸਦੀ ਪਾਲਣਾ ਕਰਨਗੇ।

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”

ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਹੋਣ ਵਾਲੀ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ।

ਮੁੱਖ ਮੰਤਰੀ ਨੇ ਦੋਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਹੈ ਅਤੇ ਉਥੋਂ ਆਇਆ ਹਰ ਹੁਕਮ ਪੂਰੇ ਸਤਿਕਾਰ ਨਾਲ ਕਬੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਹੁਕਮ ਮੇਰੇ ਅਤੇ ਮੇਰੇ ਪਰਿਵਾਰ ਲਈ ਸਦਾ ਸਰਵਉੱਚ ਸੀ, ਹੈ ਅਤੇ ਰਹੇਗਾ।”

RELATED ARTICLES
- Advertisment -
Google search engine
Google search engine
Google search engine

Most Popular

Recent Comments