Homeਪੰਜਾਬਲੁਧਿਆਣਾ ’ਚ ਸਾਬਕਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ ’ਚ ਸਾਬਕਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ

“ਅਸੀਂ ਤੁਹਾਡੇ ਮੁੰਡੇ ਨੂੰ ਮਾਰ ਦਿੱਤਾ ਹੈ, ਹੁਣ ਜਾ ਕੇ ਲਾਸ਼ ਚੁੱਕ ਲਵੋ” ਘਰ ਪਹੁੰਚੇ ਅਤੇ ਪਰਿਵਾਰ ਨੂੰ ਕਹਿ ਗਏ ਹਮਲਾਵਰ

ਲੁਧਿਆਣਾ/ਜਗਰਾਉਂ : 5 ਜਨਵਰੀ (ਸ਼.ਅ.ਬਿਓਰੋ) ਲੁਧਿਆਣਾ ਦੇ ਜਗਰਾਉਂ ਨੇੜਲੇ ਪਿੰਡ ਮਾਣੂਕੇ ਵਿੱਚ ਸੋਮਵਾਰ ਨੂੰ ਸਾਬਕਾ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮ੍ਰਿਤਕ ਦੇ ਘਰ ਤੱਕ ਪਹੁੰਚੇ ਅਤੇ ਪਰਿਵਾਰ ਨੂੰ ਕਹਿ ਗਏ ਕਿ “ਅਸੀਂ ਤੁਹਾਡੇ ਮੁੰਡੇ ਨੂੰ ਮਾਰ ਦਿੱਤਾ ਹੈ, ਹੁਣ ਜਾ ਕੇ ਲਾਸ਼ ਚੁੱਕ ਲਵੋ”, ਜਿਸ ਤੋਂ ਬਾਅਦ ਉਹ ਫਰਾਰ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ।

ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗੱਗਾ (ਉਮਰ 36 ਸਾਲ) ਵਜੋਂ ਹੋਈ ਹੈ, ਜੋ ਸਾਬਕਾ ਕਬੱਡੀ ਖਿਡਾਰੀ ਸੀ। ਵਾਰਦਾਤ ਸਮੇਂ ਗਗਨਦੀਪ ਆਪਣੇ ਦੋਸਤ ਏਕਮ ਨਾਲ ਪਿੰਡ ਦੀ ਦਾਣਾ ਮੰਡੀ ਵਿੱਚ ਮੌਜੂਦ ਸੀ। ਇਸ ਦੌਰਾਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹਾਧੁੰਨ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਗਗਨਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਬਾਅਦ ਵਿੱਚ ਹਮਲਾਵਰਾਂ ਵੱਲੋਂ ਨੇੜਲੇ ਖੇਤਾਂ ਵਿੱਚ ਸੁੱਟ ਦਿੱਤਾ ਗਿਆ।

ਲੁਧਿਆਣਾ ਰੂਰਲ ਦੇ ਐੱਸਐੱਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਗਗਨਦੀਪ ਦੇ ਸਰੀਰ ’ਤੇ ਘੱਟੋ-ਘੱਟ ਤਿੰਨ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਪਰਿਵਾਰ ਵੱਲੋਂ ਨਾਮਜ਼ਦ ਕੀਤੇ ਗਏ ਪੰਜ ਦੋਸ਼ੀਆਂ ਵਿੱਚੋਂ ਇੱਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ।

ਤਿੰਨ ਦਿਨਾਂ ’ਚ ਤੀਜਾ ਸਨਸਨੀਖੇਜ਼ ਕਤਲ, ਸਿਆਸਤ ਗਰਮਾਈ

ਜ਼ਿਕਰਯੋਗ ਹੈ ਕਿ ਮਾਣੂਕੇ ਪਿੰਡ ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂਕੇ ਦਾ ਜੱਦੀ ਪਿੰਡ ਵੀ ਹੈ। ਸੂਬੇ ਵਿੱਚ ਲਗਾਤਾਰ ਤਿੰਨ ਦਿਨਾਂ ਦੌਰਾਨ ਹੋਈਆਂ ਤਿੰਨ ਬੇਖੌਫ਼ ਹੱਤਿਆਵਾਂ ਤੋਂ ਬਾਅਦ ਕਾਨੂੰਨ-ਵਿਵਸਥਾ ’ਤੇ ਸਵਾਲ ਖੜੇ ਹੋ ਗਏ ਹਨ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments