ਨਵਾਂਸ਼ਹਿਰ, 06 ਜਨਵਰੀ 2026 – ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਛੜ ਚੁੱਕੇ ਪੈਨਸ਼ਨਰ ਮੱਖਣ ਰਾਮ ਅਤੇ ਕਮਲਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਰਾਮ ਪਾਲ, ਜਸਵੀਰ ਸਿੰਘ ਮੋਰੋਂ, ਭਲਵਿੰਦਰ ਪਾਲ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਦੇਸ ਰਾਜ ਬੱਜੋਂ, ਪ੍ਰਿੰਸੀਪਲ ਧਰਮ ਪਾਲ, ਸੁੱਚਾ ਰਾਮ, ਪ੍ਰਿੰਸੀਪਲ ਜਸਵੀਰ ਸਿੰਘ ਮੰਗੂਵਾਲ, ਹਰਮੇਸ਼ ਲਾਲ ਆਦਿ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ’ਤੇ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਬਸਪਾ ਵਿਧਾਇਕ ਨਛੱਤਰ ਪਾਲ ਨੂੰ ਦਿੱਤੇ ਗਏ ਮੰਗ ਪੱਤਰ ਦੌਰਾਨ ਹਾਜ਼ਰ ਰਹੇ ਸਾਰੇ ਸਾਥੀਆਂ ਦਾ ਧੰਨਵਾਦ ਵੀ ਕੀਤਾ।
ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨ ਰੱਦ ਕਰਕੇ ਚਾਰ ਕਿਰਤ ਕੋਡ ਲਾਗੂ ਕਰਨ, ਬਿਜਲੀ ਬਿੱਲ 2025, ਸੀਡ ਬਿੱਲ, ਮਨਰੇਗਾ ਖਤਮ ਕਰਨ ਅਤੇ ਨਿਜੀਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਵੱਲੋਂ 16 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਨਾਲ ਹੀ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਭਾਈਚਾਰਕ ਏਕਤਾ ਦੀ ਰਾਖੀ ਲਈ ਮੰਨੂਵਾਦ ਦੇ ਡਟਵੇਂ ਵਿਰੋਧ ਦਾ ਸੱਦਾ ਦਿੱਤਾ ਗਿਆ।
ਮੀਟਿੰਗ ਦੌਰਾਨ ਅਮਰੀਕਾ ਵੱਲੋਂ ਵੈਨਜ਼ੂਏਲਾ ’ਤੇ ਕੀਤੇ ਹਮਲੇ ਦੀ ਵੀ ਨਿਖੇਧੀ ਕੀਤੀ ਗਈ। ਇਸ ਮੌਕੇ 75 ਸਾਲਾ ਪੈਨਸ਼ਨਰ ਗੁਰਮੇਲ ਰਾਮ (ਐਮ ਸੀ), ਜਸਵੀਰ ਸਿੰਘ ਮੰਗੂਵਾਲ, ਹਰਮੇਸ਼ ਲਾਲ ਅਤੇ ਪ੍ਰਿੰਸੀਪਲ ਜਸਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਮੀਟਿੰਗ ਵਿੱਚ ਅਸ਼ੋਕ ਕੁਮਾਰ (ਵਿੱਤ ਸਕੱਤਰ), ਹਰੀ ਬਿਲਾਸ, ਮਨਜੀਤ ਰਾਮ, ਬਲਵਿੰਦਰ ਰਾਮ, ਅਜਮੇਰ ਸਿੰਘ, ਚਰਨਜੀਤ, ਅਵਤਾਰ ਸਿੰਘ, ਭੁਪਿੰਦਰ ਸਿੰਘ, ਰਾਜ ਕੁਮਾਰ, ਹਰਭਜਨ ਸਿੰਘ, ਧੰਨਾ ਰਾਮ, ਰੇਸ਼ਮ ਲਾਲ, ਜਰਨੈਲ ਸਿੰਘ, ਈਸ਼ਵਰ ਚੰਦਰ, ਜਸਬੀਰ ਸਿੰਘ, ਵਿਜੇ ਕੁਮਾਰ, ਚਰਨ ਦਾਸ, ਗੁਰਦਿਆਲ ਸਿੰਘ, ਭਾਗ ਸਿੰਘ, ਸੁਖ ਰਾਮ, ਨਿਰਮਲ ਦਾਸ, ਦੀਦਾਰ ਸਿੰਘ, ਬੇਅੰਤ ਸਿੰਘ, ਹਰਦੇਵ ਕੁਮਾਰ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।







