Homeਪੰਜਾਬਗੁਰਦਾਸਪੁਰ–ਅੰਮ੍ਰਿਤਸਰ ਹਾਈਵੇ ’ਤੇ ਰੈਸਟੋਰੈਂਟ ਮਾਲਕ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਗੁਰਦਾਸਪੁਰ–ਅੰਮ੍ਰਿਤਸਰ ਹਾਈਵੇ ’ਤੇ ਰੈਸਟੋਰੈਂਟ ਮਾਲਕ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਗੁਰਦਾਸਪੁਰ : 6 ਜਨਵਰੀ 2026 (ਛਤਰਪਾਲ ਸਿੰਘ): ਗੁਰਦਾਸਪੁਰ–ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਬਬਰੀ ਨਾਕੇ ਦੇ ਨੇੜੇ ਸਥਿਤ “ਚਾਏ ਚੂਰੀ” ਰੈਸਟੋਰੈਂਟ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਰੈਸਟੋਰੈਂਟ ਦੇ ਮਾਲਕ ਨੇ ਅੰਦਰ ਹੀ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਜੀਵਨਵਾਲ ਦਾ ਰਹਿਣ ਵਾਲਾ, ਸਾਬਕਾ ਸਰਪੰਚ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।

ਫਿਲਹਾਲ ਮਨਪ੍ਰੀਤ ਸਿੰਘ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਮੋਹਨ ਸਿੰਘ ਅਤੇ ਥਾਣਾ ਸਦਰ ਦੇ ਐਸਐਚਓ ਅਮਨਦੀਪ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹਸਪਤਾਲ ਵਿੱਚ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਉਸਦਾ ਇਲਾਜ ਜਾਰੀ ਹੈ। ਡੀਐਸਪੀ ਸਿਟੀ ਨੇ ਕਿਹਾ ਕਿ ਪੁਲਿਸ ਨੇ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦੇ ਹੋਏ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿੰਟੂ ਗੁਰਸਰੀਆ ਦਾ ਬਿਆਨ

ਇਹ ਘਟਨਾ ਇੱਕ ਵਾਰ ਫਿਰ ਸਮਾਜਕ ਤੌਰ ’ਤੇ ਗੰਭੀਰ ਚਿੰਤਾ ਦਾ ਵਿਸ਼ਾ ਬਣ ਕੇ ਸਾਹਮਣੇ ਆਈ ਹੈ। ਕਾਰੋਬਾਰੀ, ਕਿਸਾਨ, ਵਿਦਿਆਰਥੀ ਅਤੇ ਨੌਜਵਾਨ ਲਗਾਤਾਰ ਮਾਨਸਿਕ ਦਬਾਅ ਦਾ ਸ਼ਿਕਾਰ ਹੋ ਰਹੇ ਹਨ। ਕਈ ਮਾਮਲਿਆਂ ਵਿੱਚ ਘਟਨਾਵਾਂ ਸਮੂਹਕ ਪਰਿਵਾਰਕ ਤਬਾਹੀ ਤੱਕ ਵੀ ਪਹੁੰਚ ਰਹੀਆਂ ਹਨ।

ਮਾਨਸਿਕ ਦਬਾਅ, ਆਰਥਿਕ ਤਣਾਅ, ਸਾਂਝੇ ਪਰਿਵਾਰਾਂ ਦਾ ਟੁੱਟਣਾ ਅਤੇ ਵਿਖਾਵੇਬਾਜ਼ੀ ਦੀ ਦੌੜ ਵਰਗੇ ਕਈ ਬਹੁ-ਪਰਤੀ ਕਾਰਨ ਇਸ ਸਮੱਸਿਆ ਨੂੰ ਹੋਰ ਗੰਭੀਰ ਬਣਾ ਰਹੇ ਹਨ। ਚੜ੍ਹਦੀ ਕਲਾ ਦੇ ਸੰਕਲਪ ਨਾਲ ਜਾਣੇ ਜਾਂਦੇ ਪੰਜਾਬੀ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਡੂੰਘੇ ਆਤਮ-ਚਿੰਤਨ ਦੀ ਮੰਗ ਕਰਦੀਆਂ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments