Homeਪੰਜਾਬਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ...

ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧੀਆਂ, 14 ਤੋਂ ਖੁੱਲ੍ਹਣਗੇ ਸਕੂਲ

ਚੰਡੀਗੜ੍ਹ: ਜਨਵਰੀ: (ਸ਼.ਅ.ਬਿਓਰੋ): ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਕੂਲ 13 ਜਨਵਰੀ 2026 ਤੱਕ ਬੰਦ ਰਹਿਣਗੇ ਅਤੇ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਵੇਖਦਿਆਂ, ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਤੇ ਸੁਰੱਖਿਆ ਨੂੰ ਪਹਿਲ ਦੇਂਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਹੁਕਮ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ ਵਿੱਚ ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਪੈ ਰਹੀ ਘਣੀ ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵਿੱਚ ਚਿੰਤਾ ਬਣੀ ਹੋਈ ਸੀ। ਇਨ੍ਹਾਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments