Homeਪਟਿਆਲਾ ਅਪਡੇਟਨਗਰ ਨਿਗਮ ਵੱਲੋਂ ਚਾਰ ਡੇਅਰੀ ਮਾਲਕਾਂ ’ਤੇ ਕਾਰਵਾਈ

ਨਗਰ ਨਿਗਮ ਵੱਲੋਂ ਚਾਰ ਡੇਅਰੀ ਮਾਲਕਾਂ ’ਤੇ ਕਾਰਵਾਈ

-ਸੀਵਰੇਜ ਤੇ ਪਾਣੀ ਦੇ ਕਨੈਕਸ਼ਨ ਕੱਟੇ —ਮੇਅਰ, ਕਮਿਸ਼ਨਰ

ਪਟਿਆਲਾ, 7 ਜਨਵਰੀ (ਛਤਰਪਾਲ ਸਿੰਘ) : ਪਟਿਆਲਾ ਸ਼ਹਿਰ ਨੂੰ ਸਾਫ਼, ਸੁਥਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਅੰਦਰ ਨਿਯਮਾਂ ਦੀ ਉਲੰਘਣਾ ਕਰ ਰਹੇ ਚਾਰ ਡੇਅਰੀ ਮਾਲਕਾਂ ਦੇ ਸੀਵਰੇਜ ਅਤੇ ਪਾਣੀ ਦੇ ਕਨੈਕਸ਼ਨ ਕੱਟ ਦਿੱਤੇ ਗਏ। ਇਹ ਕਾਰਵਾਈ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਨਿਰਦੇਸ਼ਾਂ ਅਧੀਨ ਨਿਗਮ ਦੀਆਂ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਅੰਦਰ ਡੇਅਰੀਆਂ ਕਾਰਨ ਗੰਦਗੀ, ਬਦਬੂ ਅਤੇ ਟ੍ਰੈਫਿਕ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਵੱਧ ਰਹੀਆਂ ਸਨ, ਜਿਸ ਨਾਲ ਆਮ ਲੋਕ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਡੇਅਰੀ ਮਾਲਕਾਂ ਨੂੰ ਸ਼ਿਫਟਿੰਗ ਲਈ ਪੂਰਾ ਸਮਾਂ ਦਿੱਤਾ ਗਿਆ ਅਤੇ ਨਵੇਂ ਡੇਅਰੀ ਪ੍ਰੋਜੈਕਟ ਵਿੱਚ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ ਅਤੇ ਡ੍ਰੇਨੇਜ ਵਰਗੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਫਿਰ ਵੀ ਜੇ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਲੋਕ ਹਿੱਤ ਵਿੱਚ ਸਖ਼ਤ ਕਾਰਵਾਈ ਕਰਨੀ ਲਾਜ਼ਮੀ ਹੈ।

ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਡੇਅਰੀਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰਕੇ ਸ਼ਹਿਰ ਤੋਂ ਬਾਹਰ ਨਵੇਂ ਡੇਅਰੀ ਪ੍ਰੋਜੈਕਟ ਵਿੱਚ ਸ਼ਿਫਟ ਹੋਣ ਲਈ ਕਿਹਾ ਗਿਆ ਸੀ, ਪਰ ਨਿਰਧਾਰਿਤ ਸਮੇਂ ਦੇ ਬਾਵਜੂਦ ਇਹ ਮਾਲਕ ਡੇਅਰੀਆਂ ਸ਼ਹਿਰ ਅੰਦਰ ਹੀ ਚਲਾ ਰਹੇ ਸਨ। ਇਸ ਕਾਰਨ ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਅਤੇ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਸਨ।

ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਚਾਰ ਡੇਅਰੀ ਮਾਲਕਾਂ ’ਤੇ ਕਾਰਵਾਈ ਕੀਤੀ ਗਈ ਹੈ ਅਤੇ ਕੱਲ੍ਹ ਤੋਂ ਹੋਰ ਵੀ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਡੇਅਰੀਆਂ ਹਾਲੇ ਵੀ ਸ਼ਹਿਰ ਅੰਦਰ ਚੱਲ ਰਹੀਆਂ ਹਨ, ਉਨ੍ਹਾਂ ਖ਼ਿਲਾਫ਼ ਬਿਜਲੀ, ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨ ਕੱਟਣ ਸਮੇਤ ਹੋਰ ਕਾਨੂੰਨੀ ਕਦਮ ਚੁੱਕੇ ਜਾਣਗੇ।

ਕਾਰਵਾਈ ਦੌਰਾਨ ਨਗਰ ਨਿਗਮ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸੰਬੰਧਿਤ ਵਿਭਾਗਾਂ ਨਾਲ ਸਹਿਯੋਗ ਕਰਦਿਆਂ ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨ ਕੱਟੇ।ਅਧਿਕਾਰੀਆਂ ਵੱਲੋਂ ਸਪਸ਼ਟ ਕੀਤਾ ਗਿਆ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਹੈ ਅਤੇ ਅੱਗੇ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਐਕਸ਼ਨ ਜਾਰੀ ਰਹੇਗਾ।

ਨਗਰ ਨਿਗਮ ਅਧਿਕਾਰੀਆਂ ਨੇ ਬਾਕੀ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਨਵੇਂ ਡੇਅਰੀ ਪ੍ਰੋਜੈਕਟ ਵਿੱਚ ਸ਼ਿਫਟ ਹੋ ਕੇ ਨਿਗਮ ਨਾਲ ਸਹਿਯੋਗ ਕਰਨ, ਨਹੀਂ ਤਾਂ ਅਗਲੇ ਦਿਨਾਂ ਵਿੱਚ ਹੋਰ ਵੀ ਕੜੀ ਕਾਰਵਾਈ ਕੀਤੀ

ਫੋਟੋ: ਕਾਰਵਾਈ ਦੌਰਾਨ ਨਗਰ ਨਿਗਮ ਅਧਿਕਾਰੀ

RELATED ARTICLES
- Advertisment -
Google search engine
Google search engine
Google search engine

Most Popular

Recent Comments