Home Video ਲੋਕ ਭਲਾਈ ਦੇ ਕੰਮਾਂ ਦੀ ਗਵਾਹੀ ਲੋਕ ਆਪ ਦੇ ਰਹੇ ਨੇ: ਮੁੱਖ...

ਲੋਕ ਭਲਾਈ ਦੇ ਕੰਮਾਂ ਦੀ ਗਵਾਹੀ ਲੋਕ ਆਪ ਦੇ ਰਹੇ ਨੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

ਚੰਡੀਗੜ੍ਹ: 7 ਜਨਵਰੀ 2026 (ਗੁਰਪ੍ਰੀਤ ਸਿੰਘ)  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਗਵਾਹੀ ਅੱਜ ਲੋਕ ਖੁਦ ਦੇ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਸਭ ਕੁਝ ਪੰਜਾਬ ਦੇ ਲੋਕਾਂ ਵੱਲੋਂ ਜਤਾਏ ਗਏ ਭਰੋਸੇ ਦਾ ਨਤੀਜਾ ਹੈ, ਜਿਸ ਕਾਰਨ ਸਰਕਾਰ ਨਿਰੰਤਰ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾਉਣਾ ਹਰ ਸਰਕਾਰ ਦਾ ਮੂਲ ਫ਼ਰਜ਼ ਹੁੰਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੀਤੇ ਗਏ ਕਦਮਾਂ ਨਾਲ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਆਇਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ।

Video:

https://youtube.com/shorts/wtoxBAO6G5Q?feature=share

Exit mobile version