Homeਪੰਜਾਬਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ...

ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਅਪੀਲ

ਚੰਡੀਗੜ੍ਹ: ਜਨਵਰੀ: (ਸ਼.ਅ.ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ ਸਮੁੱਚੇ ਪੰਥ ਦੇ ਜਥੇਦਾਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ।

ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਬੇਹੱਦ ਉੱਚੀ ਅਤੇ ਸਤਿਕਾਰਯੋਗ ਹੈ, ਪਰ ਐੱਸ.ਜੀ.ਪੀ.ਸੀ. ’ਤੇ ਕਾਬਜ਼ ਇੱਕ ਪਰਿਵਾਰ ਵੱਲੋਂ ਇਸ ਮਹਾਨ ਪਦਵੀ ਨੂੰ ਆਪਣੇ ਸਿਆਸੀ ਮੁਫ਼ਾਦਾਂ ਲਈ ਵਰਤਣ ਕਾਰਨ ਇਸ ਦੀ ਮਾਣ-ਮਰਿਆਦਾ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਗੜਗੱਜ ਨੂੰ ਚਾਹੀਦਾ ਹੈ ਕਿ ਉਹ ਪੰਥਕ ਮਰਿਆਦਾਵਾਂ ਦੇ ਅਨੁਸਾਰ ਨਿਰਪੱਖ ਅਤੇ ਨਿਡਰ ਭੂਮਿਕਾ ਅਦਾ ਕਰਨ।

ਕੁਲਤਾਰ ਸੰਧਵਾਂ ਨੇ ਖ਼ਾਸ ਤੌਰ ‘ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਨਾ ਸਿਰਫ਼ ਕਾਨੂੰਨੀ ਕਾਰਵਾਈ ਵਿੱਚ ਸਹਿਯੋਗ ਕੀਤਾ ਜਾਵੇ, ਸਗੋਂ ਪੰਥਕ ਰਹੁ-ਰੀਤਾਂ ਅਨੁਸਾਰ ਵੀ ਸਖ਼ਤ ਐਕਸ਼ਨ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ‘ਤੇ ਜਥੇਦਾਰ ਫੂਲਾ ਸਿੰਘ ਜੀ ਦੀ ਨਿਡਰ ਅਤੇ ਇਨਸਾਫ਼ਪਸੰਦ ਭੂਮਿਕਾ ਨੂੰ ਯਾਦ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਸਪੀਕਰ ਸੰਧਵਾਂ ਦੀ ਇਹ ਟਿੱਪਣੀ ਉਸ ਤੋਂ ਬਾਅਦ ਸਾਹਮਣੇ ਆਈ ਹੈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ਵਿੱਚ ਤਲਬ ਕੀਤਾ ਗਿਆ ਸੀ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਅਕਾਲ ਤਖ਼ਤ ਸਾਹਿਬ ਤੋਂ ਆਇਆ ਹਰ ਹੁਕਮ ਉਨ੍ਹਾਂ ਲਈ ਸਿਰ ਮੱਥੇ ਹੈ ਅਤੇ ਉਹ ਨੰਗੇ ਪੈਰ ਚੱਲ ਕੇ ਉਥੇ ਹਾਜ਼ਰ ਹੋਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments