Homeਪੰਜਾਬਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਅੱਜ ਜਲੰਧਰ...

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਅੱਜ ਜਲੰਧਰ ਤੋਂ ਸ਼ੁਰੂ

ਪਹਿਲੇ ਪੜਾਅ ਦਾ ਰਿਪੋਰਟ ਕਾਰਡ ਜਾਰੀ

ਜਲੰਧਰ, 7 ਜਨਵਰੀ 2026 (ਪ੍ਰਭਜੋਤ ਸਿੰਘ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ ਦੂਜੇ ਪੜਾਅ ਵਿੱਚ ਦਾਖ਼ਲ ਹੋ ਗਈ ਹੈ। ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਵਿਸ਼ੇਸ਼ ਮੁਹਿੰਮ ਦੇ ਅਗਲੇ ਪੜਾਅ ਦਾ ਰਸਮੀ ਆਗਾਜ਼ ਕੀਤਾ ਜਾਵੇਗਾ।

ਪਹਿਲੇ ਪੜਾਅ ਦੀਆਂ ਵੱਡੀਆਂ ਪ੍ਰਾਪਤੀਆਂ
ਪੰਜਾਬ ਪੁਲਿਸ ਅਤੇ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪਹਿਲੇ ਪੜਾਅ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ।

  • 43,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਭੇਜੇ ਗਏ।
  • ਨਸ਼ਾ ਤਸਕਰੀ ਨਾਲ ਸਬੰਧਤ 29,978 ਮਾਮਲੇ (FIR) ਦਰਜ ਕੀਤੇ ਗਏ।
  • 1,859 ਕਿਲੋ ਹੈਰੋਇਨ ਸਮੇਤ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ।
  • ਤਸਕਰਾਂ ਕੋਲੋਂ 32 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਦੂਜੇ ਪੜਾਅ ਦਾ ਮੁੱਖ ਉਦੇਸ਼
ਜਲੰਧਰ ਤੋਂ ਸ਼ੁਰੂ ਹੋ ਰਹੇ ਦੂਜੇ ਪੜਾਅ ਦਾ ਕੇਂਦਰੀ ਧਿਆਨ ਸਿਰਫ਼ ਤਸਕਰਾਂ ‘ਤੇ ਕਾਰਵਾਈ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਵੀ ਇਸਦਾ ਅਹਿਮ ਹਿੱਸਾ ਹੋਵੇਗਾ। ਇਸਦੇ ਨਾਲ ਨਾਲ ਪਿੰਡ ਅਤੇ ਮੁਹੱਲਾ ਪੱਧਰ ‘ਤੇ ਨਸ਼ਾ ਵਿਰੋਧੀ ਕਮੇਟੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਮਾਜਕ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਲੜਾਈ ਹੋਰ ਪ੍ਰਭਾਵਸ਼ਾਲੀ ਬਣ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments