HomeVideoਪਟਿਆਲਾ ਦੇ ਗੁਰੂ ਨਾਨਕ ਨਗਰ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੂੰਹੋਂ ਬੋਲਦੀਆਂ...

ਪਟਿਆਲਾ ਦੇ ਗੁਰੂ ਨਾਨਕ ਨਗਰ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੂੰਹੋਂ ਬੋਲਦੀਆਂ ਤਸਵੀਰਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ₹30.26 ਲੱਖ ਦੀਆਂ ਯੋਜਨਾਵਾਂ ਦਾ ਕੀਤਾ ਉਦਘਾਟਨ

Video:

 

ਪਟਿਆਲਾ: 8 ਜਨਵਰੀ (ਛਤਰਪਾਲ ਸਿੰਘ) : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਪਟਿਆਲਾ ਦੇ ਗੁਰੂ ਨਾਨਕ ਨਗਰ ਇਲਾਕੇ ਵਿੱਚ ਲਗਭਗ ₹30,26,172 ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸਰਕਾਰੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਲਈ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ।

ਇਸ ਯੋਜਨਾ ਤਹਿਤ ਗੁਰੂ ਨਾਨਕ ਨਗਰ ਵਿੱਚ ਸੜਕਾਂ ਦੀ ਮੁਰੰਮਤ ਅਤੇ ਨਵੀਂ ਤਾਮੀਰ, ਸਟ੍ਰੀਟ ਲਾਈਟਾਂ ਦੀ ਸਥਾਪਨਾ ਅਤੇ ਹੋਰ ਜਰੂਰੀ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ। ਇਹ ਕਾਰਜ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਹਰ ਸ਼ਹਿਰ ਅਤੇ ਹਰ ਵਾਰਡ ਦਾ ਪਾਰਦਰਸ਼ੀ ਅਤੇ ਸੰਤੁਲਿਤ ਵਿਕਾਸ ਕਰਨਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਪੱਕਾ ਸੰਕਲਪ ਵੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਨਾ ਸਿਰਫ਼ ਸਹੂਲਤਾਂ ਵਿੱਚ ਸੁਧਾਰ ਆਵੇਗਾ, ਸਗੋਂ ਇਲਾਕੇ ਦੀ ਸੁੰਦਰਤਾ ਅਤੇ ਸੁਰੱਖਿਆ ਵੀ ਵਧੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments