Homeਪੰਜਾਬਫ਼ਿਰੋਜ਼ਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਹਰਮਨ ਨਗਰ ਵਿੱਚ ਇੱਕੋ ਪਰਿਵਾਰ ਦੇ...

ਫ਼ਿਰੋਜ਼ਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਹਰਮਨ ਨਗਰ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰ ਘਰ ‘ਚ ਮ੍ਰਿਤਕ ਮਿਲੇ 

ਫ਼ਿਰੋਜ਼ਪੁਰ: ਜਨਵਰੀ (ਸ਼.ਅ.ਬਿਓਰੋ) : ਫ਼ਿਰੋਜ਼ਪੁਰ ਸ਼ਹਿਰ ਦੇ ਹਰਮਨ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਮਿਲੀਆਂ ਹਨ। ਇਸ ਘਟਨਾ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਘਰ ਦੀ ਸਫ਼ਾਈ ਕਰਨ ਵਾਲੀ ਔਰਤ ਕੰਮ ਲਈ ਪਹੁੰਚੀ ਪਰ ਕਾਫ਼ੀ ਦੇਰ ਤੱਕ ਦਰਵਾਜ਼ਾ ਨਹੀਂ ਖੋਲ੍ਹਿਆ ਗਿਆ। ਇਸ ਤੋਂ ਬਾਅਦ ਉਸ ਨੇ ਕਿਰਾਏਦਾਰਾਂ ਨਾਲ ਸੰਪਰਕ ਕੀਤਾ। ਕਈ ਵਾਰ ਫ਼ੋਨ ਕਰਨ ਦੇ ਬਾਵਜੂਦ ਜਦੋਂ ਹੇਠਾਂ ਫ਼ੋਨ ਵੱਜਦਾ ਰਿਹਾ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਸ਼ੱਕ ਹੋਇਆ ਕਿ ਘਰ ਅੰਦਰ ਕੁਝ ਗਲਤ ਹੈ।

ਸ਼ੱਕ ਦੇ ਆਧਾਰ ‘ਤੇ ਦਰਵਾਜ਼ਾ ਤੋੜ ਕੇ ਅੰਦਰ ਜਾਣ ‘ਤੇ ਘਰ ਦੇ ਬੈੱਡਰੂਮ ਵਿੱਚ ਚਾਰੇ ਪਰਿਵਾਰਕ ਮੈਂਬਰ ਮ੍ਰਿਤਕ ਅਵਸਥਾ ਵਿੱਚ ਪਾਏ ਗਏ। ਮ੍ਰਿਤਕਾਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਦੋ ਨਾਬਾਲਿਗ ਧੀਆਂ ਸ਼ਾਮਲ ਹਨ, ਜਿਨ੍ਹਾਂ ਵਿੱਚ ਇੱਕ ਦੀ ਉਮਰ 10 ਸਾਲ ਅਤੇ ਦੂਜੀ ਦੀ 6 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਮਹਿਲਾ ਦਾ ਨਾਮ ਜਸਵੀਰ ਅਤੇ ਇੱਕ ਧੀ ਦਾ ਨਾਮ ਮਨਵੀਰ ਦੱਸਿਆ ਗਿਆ ਹੈ।

ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ, ਜਿਸ ਕਾਰਨ ਮਾਮਲੇ ਨੇ ਹੋਰ ਗੰਭੀਰ ਰੂਪ ਧਾਰ ਲਿਆ ਹੈ। ਪੁਲਿਸ ਕਤਲ ਅਤੇ ਖੁਦਕੁਸ਼ੀ ਦੋਵੇਂ ਪੱਖਾਂ ਤੋਂ ਜਾਂਚ ਕਰ ਰਹੀ ਹੈ।

ਗੁਆਂਢੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਪਰਿਵਾਰ ਬਹੁਤ ਮਿਲਣਸਾਰ ਸੀ ਅਤੇ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ, ਜਿਸ ਕਾਰਨ ਇਸ ਘਟਨਾ ‘ਤੇ ਕਿਸੇ ਨੂੰ ਵੀ ਵਿਸ਼ਵਾਸ ਨਹੀਂ ਹੋ ਰਿਹਾ।

ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਕੀ ਇਹ ਘਟਨਾ ਕਿਸੇ ਹੋਰ ਸਾਜ਼ਿਸ਼ ਦਾ ਨਤੀਜਾ ਹੈ ਜਾਂ ਪਰਿਵਾਰ ਦੇ ਕਿਸੇ ਮੈਂਬਰ ਵੱਲੋਂ ਹੀ ਅਪਰਾਧ ਕੀਤਾ ਗਿਆ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆ ਸਕੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments