Home ਪੰਜਾਬ ਇੰਡੋਰ ਸਟੇਡੀਅਮ ਵਿੱਚ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ...

ਇੰਡੋਰ ਸਟੇਡੀਅਮ ਵਿੱਚ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਕੇਜਰੀਵਾਲ–ਸੀਸੋਦਿਆ–CM ਮਾਨ ਦੀ ਮੁਲਾਕਾਤ

0

ਲੁਧਿਆਣਾ : 9 ਜਨਵਰੀ (ਪ੍ਰਭਜੋਤ ਸਿੰਘ) : ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਇੱਕ ਅਹਿਮ ਮੁਲਾਕਾਤ ਆਯੋਜਿਤ ਕੀਤੀ ਗਈ। ਇਸ ਮੌਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸੀਸੋਦਿਆ ਅਤੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੌਜੂਦ ਰਹੇ।

ਮੀਟਿੰਗ ਦੌਰਾਨ ਨਵੀਂ ਚੁਣੀ ਗਈ ਸਥਾਨਕ ਲੀਡਰਸ਼ਿਪ ਨੂੰ ਵਧਾਈ ਦਿੱਤੀ ਗਈ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਸਮਾਗਮ ਦੌਰਾਨ ਹਾਕਮ ਸਿੰਘ ਠੇਕੇਦਾਰ, ਐਮ.ਐਲ.ਏ. ਰਾਏਕੋਟ, ਆਮ ਆਦਮੀ ਪਾਰਟੀ ਅਤੇ ਹੋਰ ਉਮੀਦਵਾਰਾਂ ਨੇ ਹਾਜ਼ਰੀ ਭਰੀ।

Exit mobile version