Homeਪੰਜਾਬਅੰਮ੍ਰਿਤਸਰ ਜ਼ਿਲ੍ਹੇ ਵਿੱਚ 6 ਮਾਰਚ ਤੱਕ ਸਖ਼ਤ ਪਾਬੰਦੀਆਂ ਲਾਗੂ, ਕਾਨੂੰਨ-ਵਿਵਸਥਾ ਲਈ ADM...

ਅੰਮ੍ਰਿਤਸਰ ਜ਼ਿਲ੍ਹੇ ਵਿੱਚ 6 ਮਾਰਚ ਤੱਕ ਸਖ਼ਤ ਪਾਬੰਦੀਆਂ ਲਾਗੂ, ਕਾਨੂੰਨ-ਵਿਵਸਥਾ ਲਈ ADM ਦੇ ਅਹਿਮ ਹੁਕਮ

ਅੰਮ੍ਰਿਤਸਰ: 9 ਜਨਵਰੀ (ਸ਼.ਅ.ਬਿਓਰੋ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੋਹਿਤ ਗੁਪਤਾ ਨੇ ਭਾਰਤੀ ਸਿਵਲ ਸੇਵਾਵਾਂ ਕੋਡ, 2023 ਦੀ ਧਾਰਾ 163 ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਪਾਬੰਦੀਆਂ ਲਗਾਈਆਂ ਹਨ। ਇਹ ਹੁਕਮ 6 ਮਾਰਚ, 2026 ਤੱਕ ਲਾਗੂ ਰਹਿਣਗੇ।

ਹੁਕਮਾਂ ਅਨੁਸਾਰ ਸੜਕਾਂ, ਪੁਲਾਂ ਅਤੇ ਫਲਾਈਓਵਰਾਂ ਦੇ ਡਿਵਾਈਡਰ ਜਾਂ ਰੇਲਿੰਗ ਤੋੜ ਕੇ ਅਸਥਾਈ ਰਾਹ ਬਣਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਸ ਨਾਲ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਦਾ ਹੈ।

ਅੰਮ੍ਰਿਤਸਰ (ਦਿਹਾਤੀ) ਪੁਲਿਸ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਧਰਨੇ, ਪ੍ਰਦਰਸ਼ਨ, ਰੈਲੀਆਂ ਅਤੇ ਨਾਅਰੇਬਾਜ਼ੀ ‘ਤੇ ਵੀ ਰੋਕ ਲਗਾਈ ਗਈ ਹੈ। ਇਹ ਫ਼ੈਸਲਾ ਰਾਜਨੀਤਿਕ ਗਤਿਵਿਧੀਆਂ ਕਾਰਨ ਕਾਨੂੰਨ-ਵਿਵਸਥਾ ਭੰਗ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ।

ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲ ਆਟੋ-ਰਿਕਸ਼ਾਵਾਂ ਵਿੱਚ ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਸਕੂਲ ਮੁਖੀਆਂ ਨੂੰ ਮਾਪਿਆਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਸਥਿਤ ਮੈਰਿਜ ਪੈਲੇਸਾਂ ਅਤੇ ਧਾਰਮਿਕ ਸਥਾਨਾਂ ‘ਤੇ ਹਥਿਆਰ ਲੈ ਕੇ ਜਾਣ, ਹਵਾ ਵਿੱਚ ਗੋਲੀਬਾਰੀ ਕਰਨ ਅਤੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ।

ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਭਾਰਤ–ਪਾਕਿਸਤਾਨ ਸਰਹੱਦ ‘ਤੇ ਕੰਡਿਆਲੀ ਤਾਰ ਦੀ ਵਾੜ ਤੋਂ 500 ਮੀਟਰ ਦੇ ਘੇਰੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਜਨਤਕ ਆਵਾਜਾਈ ਅਤੇ ਘੁੰਮਣ-ਫਿਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments