Home ਪੰਜਾਬ ਟੈਗੋਰ ਨਗਰ ਵਿੱਚ CA ਦੇ ਦਫ਼ਤਰ ‘ਤੇ ਪੁਲਿਸ ਛਾਪੇ ਤੋਂ ਬਾਅਦ ਤਣਾਅ,...

ਟੈਗੋਰ ਨਗਰ ਵਿੱਚ CA ਦੇ ਦਫ਼ਤਰ ‘ਤੇ ਪੁਲਿਸ ਛਾਪੇ ਤੋਂ ਬਾਅਦ ਤਣਾਅ, CA ਭਾਈਚਾਰੇ ਵਿੱਚ ਰੋਸ

0

 ਲੁਧਿਆਣਾ: 9 ਜਨਵਰੀ (ਗੁਰਪ੍ਰੀਤ ਸਿੰਘ): ਲੁਧਿਆਣਾ ਸ਼ਹਿਰ ਦੇ ਪਾਸ਼ ਇਲਾਕੇ ਟੈਗੋਰ ਨਗਰ (ਬੀ-ਬਲਾਕ) ਵਿੱਚ ਦੇਰ ਸ਼ਾਮ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇੱਕ ਪੁਲਿਸ ਟੀਮ ਨੇ ਅਚਾਨਕ ਚਾਰਟਰਡ ਅਕਾਊਂਟੈਂਟ ਅਸ਼ਵਨੀ ਕੁਮਾਰ (ਅਸ਼ਵਨੀ ਸ਼ਰਮਾ), ‘ਅਸ਼ਵਨੀ ਐਂਡ ਐਸੋਸੀਏਟਸ’ ਦੇ ਦਫ਼ਤਰ ‘ਤੇ ਛਾਪਾ ਮਾਰਿਆ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੀਏ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।

ਛਾਪੇ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਸੀਏ ਭਾਈਚਾਰੇ ਦੇ ਮੈਂਬਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਦੇਰ ਰਾਤ ਤੱਕ ਹੰਗਾਮਾ ਤੇ ਨਾਅਰੇਬਾਜ਼ੀ ਹੁੰਦੀ ਰਹੀ। ਇਸ ਦੌਰਾਨ BJP ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਵੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਤਲਾਸ਼ੀ ਦੌਰਾਨ ਦਫ਼ਤਰ ਤੋਂ ਮਹੱਤਵਪੂਰਨ ਦਸਤਾਵੇਜ਼, ਇੱਕ ਲੈਪਟਾਪ ਅਤੇ ਸੀਸੀਟੀਵੀ ਡੀਵੀਆਰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਬਿਨਾਂ ਪੂਰੀ ਜਾਣਕਾਰੀ ਅਤੇ ਨੋਟਿਸ ਦੇ ਕੀਤੀ ਗਈ, ਜੋ ਨਿੰਦਣਯੋਗ ਹੈ।

ਦੂਜੇ ਪਾਸੇ, ਪੁਲਿਸ ਵੱਲੋਂ ਛਾਪੇ ਦੇ ਕਾਰਨਾਂ ਬਾਰੇ ਅਧਿਕਾਰਕ ਤੌਰ ‘ਤੇ ਕੋਈ ਵਿਸਥਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਰਿਹਾ ਅਤੇ ਪੁਲਿਸ ਫੋਰਸ ਵੀ ਤੈਨਾਤ ਰਹੀ।

Exit mobile version