Home ਪੰਜਾਬ ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਬਿਊਟੀ ਪਾਰਲਰ ‘ਤੇ ਅਣਪਛਾਤਿਆਂ ਦੀ ਗੋਲੀਬਾਰੀ

ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਬਿਊਟੀ ਪਾਰਲਰ ‘ਤੇ ਅਣਪਛਾਤਿਆਂ ਦੀ ਗੋਲੀਬਾਰੀ

0

ਔਰਤ ਗੰਭੀਰ ਜ਼ਖ਼ਮੀ; ਫਿਰੌਤੀ ਦਾ ਸ਼ੱਕ

ਅੰਮ੍ਰਿਤਸਰ, 10 ਜਨਵਰੀ 2026:
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸਥਿਤ ਗੋਸ਼ਾਲਾ ਰੋਡ ‘ਤੇ ਸ਼ੁੱਕਰਵਾਰ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਬਿਊਟੀ ਪਾਰਲਰ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਸ ਘਟਨਾ ਦੌਰਾਨ ਪਾਰਲਰ ਵਿੱਚ ਕੰਮ ਕਰਨ ਵਾਲੀ ਇੱਕ ਔਰਤ ਦੀ ਲੱਤ ਵਿੱਚ ਗੋਲੀ ਲੱਗ ਗਈ।

ਜ਼ਖ਼ਮੀ ਔਰਤ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮੌਕੇ ‘ਤੇ ਮੌਜੂਦ ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਹੋਈਆਂ ਪਿਛਲੀਆਂ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਜੁੜੇ ਸਾਰੇ ਪਹਲੂਆਂ ਦੀ ਛਾਣਬੀਣ ਕਰ ਲਈ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Exit mobile version