Homeਪੰਜਾਬਲੁਧਿਆਣਾ ਦੇ ਲਗਜ਼ਰੀ ਕਾਰ ਸ਼ੋਅਰੂਮ ‘ਰਾਇਲ ਲਿਮੋਜ਼ਿਨ’ ‘ਤੇ ਦਿਨ-ਦਿਹਾੜੇ ਗੋਲੀਬਾਰੀ, ਫਿਰੌਤੀ ਦਾ...

ਲੁਧਿਆਣਾ ਦੇ ਲਗਜ਼ਰੀ ਕਾਰ ਸ਼ੋਅਰੂਮ ‘ਰਾਇਲ ਲਿਮੋਜ਼ਿਨ’ ‘ਤੇ ਦਿਨ-ਦਿਹਾੜੇ ਗੋਲੀਬਾਰੀ, ਫਿਰੌਤੀ ਦਾ ਮਾਮਲਾ ਹੋਣ ਦਾ ਸ਼ੱਕ

ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਸਥਿਤ ਲਗਜ਼ਰੀ ਕਾਰ ਸ਼ੋਅਰੂਮ ‘ਰਾਇਲ ਲਿਮੋਜ਼ਿਨ’ ‘ਤੇ ਦਿਨ-ਦਿਹਾੜੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਦੋ ਅਣਪਛਾਤੇ ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ਼ਨੀਵਾਰ ਸਵੇਰੇ ਕਰੀਬ 10:30 ਵਜੇ ਸ਼ੋਅਰੂਮ ਦੇ ਬਾਹਰ ਪਹੁੰਚੇ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਗੋਲੀਬਾਰੀ ਦੌਰਾਨ ਸ਼ੋਅਰੂਮ ਦੇ ਅਹਾਤੇ ਵਿੱਚ ਖੜ੍ਹੀਆਂ ਕਈ ਮਹਿੰਗੀਆਂ ਲਗਜ਼ਰੀ ਕਾਰਾਂ ਦੇ ਅਗਲੇ ਸ਼ੀਸ਼ਿਆਂ ‘ਚ ਗੋਲੀਆਂ ਲੱਗੀਆਂ, ਜਿਸ ਕਾਰਨ ਵੱਡਾ ਨੁਕਸਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਸੱਤ ਤੋਂ ਅੱਠ ਰਾਊਂਡ ਫਾਇਰ ਕੀਤੇ ਗਏ। ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ।

ਹਮਲੇ ਤੋਂ ਬਾਅਦ ਬਦਮਾਸ਼ਾਂ ਨੇ ਸ਼ੋਅਰੂਮ ਦੇ ਬਾਹਰ ਗੈਂਗਸਟਰ ਪਵਨ ਸ਼ੌਕੀਨ ਅਤੇ ਮੁਹੱਬਤ ਰੰਧਾਵਾ ਦੇ ਨਾਵਾਂ ਵਾਲੀਆਂ ਪਰਚੀਆਂ ਵੀ ਸੁੱਟੀਆਂ, ਜਿਸ ਨਾਲ ਮਾਮਲੇ ਨੂੰ ਫਿਰੌਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਮੁੱਲਾਂਪੁਰ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਫਿਰੌਤੀ ਦਾ ਮਾਮਲਾ ਹੋ ਸਕਦਾ ਹੈ। ਜਿਸ ਸ਼ੋਅਰੂਮ ‘ਤੇ ਗੋਲੀਬਾਰੀ ਹੋਈ, ਉੱਥੇ ਮਰਸੀਡੀਜ਼ ਅਤੇ ਰੇਂਜ ਰੋਵਰ ਵਰਗੀਆਂ ਮਹਿੰਗੀਆਂ ਕਾਰਾਂ ਖੜ੍ਹੀਆਂ ਸਨ।

ਮਰਸੀਡੀਜ਼ ਅਤੇ ਰੇਂਜ ਰੋਵਰ ਲਗਜ਼ਰੀ ਕਾਰਾਂ ਹਨ, ਜਿਨ੍ਹਾਂ ਦੀ ਕੀਮਤ ਮਾਡਲ ਅਤੇ ਵਿਸ਼ੇਸ਼ਤਾਵਾਂ ਦੇ ਅਨੁਸਾਰ 80 ਲੱਖ ਰੁਪਏ ਤੋਂ ਲੈ ਕੇ 4 ਕਰੋੜ ਰੁਪਏ ਜਾਂ ਇਸ ਤੋਂ ਵੀ ਵੱਧ ਦੱਸੀ ਜਾਂਦੀ ਹੈ।

ਅਚਾਨਕ ਹੋਈ ਗੋਲੀਬਾਰੀ ਨਾਲ ਸ਼ੋਅਰੂਮ ਦੇ ਕਰਮਚਾਰੀਆਂ ਅਤੇ ਉੱਥੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਦੀ ਆਵਾਜ਼ ਸੁਣਦੇ ਹੀ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments