Homeਹਰਿਆਣਾ"ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਆ ਕੇ ਮਨ ਨੂੰ ਮਿਲੀ...

“ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਆ ਕੇ ਮਨ ਨੂੰ ਮਿਲੀ ਸ਼ਾਂਤੀ” – ਨਾਇਬ ਸਿੰਘ ਸੈਣੀ

ਸਮਰਾਲਾ (ਲੁਧਿਆਣਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਫੇਰੀ ਦੌਰਾਨ ਭਾਵੁਕ ਨਜ਼ਰ ਆਏ। ਸਮਰਾਲਾ ਦੀ ਅਨਾਜ ਮੰਡੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ, ਜਿਸ ਨੂੰ ਗੁਰੂ ਸਾਹਿਬਾਨਾਂ ਨੇ ਆਪਣੀਆਂ ਕੁਰਬਾਨੀਆਂ ਨਾਲ ਸਿਰਜਿਆ ਹੈ। ਸੈਣੀ ਨੇ ਕਿਹਾ ਕਿ ਉਹ ਖੁਦ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਅੱਜ ਇਸ ਪਵਿੱਤਰ ਅਤੇ ਇਤਿਹਾਸਕ ਧਰਤੀ ‘ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਵਰਕਰਾਂ ਵਿੱਚ ਜੋਸ਼ ਭਰਦਿਆਂ ਸੈਣੀ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨੀਤੀਆਂ ਵਿੱਚ ਕੀਤੇ ਜਾ ਰਹੇ ਬਦਲਾਅ ਬਾਰੇ ਚਰਚਾ ਕੀਤੀ। ਉਨ੍ਹਾਂ ਖਾਸ ਤੌਰ ‘ਤੇ ਮਨਰੇਗਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਸਟਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਕੇਂਦਰ ਨੇ ਸਖ਼ਤ ਕਦਮ ਚੁੱਕੇ ਹਨ। ਰੈਲੀ ਦੌਰਾਨ ਭਾਜਪਾ ਨੇ ਪੰਜਾਬ ਵਿੱਚ ਆਪਣੀ ਸਿਆਸੀ ਮੌਜੂਦਗੀ ਦਾ ਮਜ਼ਬੂਤ ਅਹਿਸਾਸ ਕਰਵਾਇਆ।

RELATED ARTICLES
- Advertisment -
Google search engine
Google search engine
Google search engine

Most Popular

Recent Comments