Home ਪੰਜਾਬ ਪਤੰਗ ਚੜ੍ਹਾਉਂਦੇ ਸਮੇਂ ਛੱਤ ਤੋਂ ਡਿੱਗਣ ਨਾਲ 12 ਸਾਲਾ ਬੱਚੇ ਦੀ ਮੌਤ,...

ਪਤੰਗ ਚੜ੍ਹਾਉਂਦੇ ਸਮੇਂ ਛੱਤ ਤੋਂ ਡਿੱਗਣ ਨਾਲ 12 ਸਾਲਾ ਬੱਚੇ ਦੀ ਮੌਤ, ਪਿੰਡ ਵਿਚ ਸੋਗ

0

ਸੰਗਰੂਰ — ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁੰਗਾਂ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਤੰਗ ਚੜ੍ਹਾਉਂਦੇ ਸਮੇਂ ਆਪਣੇ ਹੀ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਜੋਤ ਸਿੰਘ ਵਜੋਂ ਹੋਈ ਹੈ, ਜੋ ਛੇਵੀਂ ਜਮਾਤ ਦਾ ਵਿਦਿਆਰਥੀ ਸੀ।

ਜਾਣਕਾਰੀ ਮੁਤਾਬਕ, ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਹਰਜੋਤ ਸਿੰਘ ਨੂੰ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ। ਪਰ ਪਟਿਆਲਾ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਹਰਜੋਤ ਸਿੰਘ ਨੇ ਦਮ ਤੋੜ ਦਿੱਤਾ।

ਹਰਜੋਤ ਸਿੰਘ ਪਰਿਵਾਰ ਦਾ ਇਕਲੌਤਾ ਬੱਚਾ ਸੀ। ਉਸ ਦੀ ਅਕਾਲ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਘਰ ਵਿੱਚ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੁਖਦਾਈ ਘਟਨਾ ਕਾਰਨ ਪਿੰਡ ਤੁੰਗਾਂ ਵਿੱਚ ਵੀ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਪਿੰਡ ਵਾਸੀਆਂ ਵੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਜਤਾਈ ਜਾ ਰਹੀ ਹੈ ਅਤੇ ਬੱਚਿਆਂ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।

Exit mobile version