ਚੰਡੀਗੜ੍ਹ, 12 ਜਨਵਰੀ 2026:
ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਉੱਤੇ ਤੀਜੀ ਵਾਰ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ (NSA) ਨੂੰ ਚੁਣੌਤੀ ਦੇਣ ਸੰਬੰਧੀ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ 2026 ਤੱਕ ਮੁਲਤਵੀ ਕਰ ਦਿੱਤੀ ਹੈ।
ਅੱਜ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਅੱਗੇ ਆਪਣਾ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ। ਹਾਈਕੋਰਟ ਨੇ ਸਰਕਾਰ ਦੀ ਬੇਨਤੀ ਮਨਜ਼ੂਰ ਕਰਦਿਆਂ ਕੇਸ ਦੀ ਸੁਣਵਾਈ ਅੱਗੇ ਪਾ ਦਿੱਤੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ NSA ਲਗਾਇਆ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਹੁਣ ਸਭ ਦੀਆਂ ਨਜ਼ਰਾਂ 20 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ, ਜਿੱਥੇ ਪੰਜਾਬ ਸਰਕਾਰ ਆਪਣਾ ਪੱਖ ਅਦਾਲਤ ਅੱਗੇ ਪੇਸ਼ ਕਰੇਗੀ।
