Homeਪੰਜਾਬਅੰਮ੍ਰਿਤਸਰ ਪੁਲਿਸ ਨੇ ਸਾਬਕਾ ਸਰਪੰਚ

ਅੰਮ੍ਰਿਤਸਰ ਪੁਲਿਸ ਨੇ ਸਾਬਕਾ ਸਰਪੰਚ

ਚੰਡੀਗੜ੍ਹ, 12 ਜਨਵਰੀ — ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੀ ਹੱਤਿਆ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੱਤਾ ਹੈ। ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੁਹਰਾਉਂਦਿਆਂ ਕਿਹਾ ਕਿ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਜਾਵੇਗਾ।

ਜਾਂਚ ਮੁਤਾਬਕ, ਮਾਮਲੇ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਪੁਰਾਣੀ ਦੁਸ਼ਮਣੀ ਕਾਰਨ ਯੋਜਨਾਬੱਧ ਢੰਗ ਨਾਲ ਕਤਲ ਕਰਨ ਵਿੱਚ ਸ਼ਾਮਲ ਸੀ। ਪੁਲਿਸ ਨੇ ਤਕਨੀਕੀ ਨਿਗਰਾਨੀ, ਖੁਫੀਆ ਜਾਣਕਾਰੀ ਅਤੇ ਅੰਤਰ-ਰਾਜੀ ਸਹਿਯੋਗ ਦੀ ਮਦਦ ਨਾਲ ਦੋਵੇਂ ਸ਼ੂਟਰਾਂ ਸੁਖਰਾਜ ਸਿੰਘ ਉਰਫ਼ ਗੂੰਗਾ ਅਤੇ ਕਰਮਜੀਤ ਸਿੰਘ ਨੂੰ ਰਾਏਪੁਰ, ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ।

ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਨੇ ਸ਼ੂਟਰਾਂ ਨੂੰ ਰਸਦ, ਪਨਾਹ, ਹਥਿਆਰ ਅਤੇ ਮੋਟਰਸਾਈਕਲ ਮੁਹੱਈਆ ਕਰਵਾ ਕੇ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼ੂਟਰ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਮੁਲਜ਼ਮ ਇੱਕ ਦੂਜੇ ਨੂੰ ਜਾਣਦੇ ਨਹੀਂ ਸਨ ਅਤੇ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ ‘ਤੇ ਸੁਤੰਤਰ ਤੌਰ ‘ਤੇ ਕੰਮ ਕਰ ਰਹੇ ਸਨ।

ਗੌਰਵ ਯਾਦਵ ਨੇ ਕਿਹਾ ਕਿ ਇਸ ਸਫਲਤਾ ਨੇ ਪੰਜਾਬ ਪੁਲਿਸ ਦੇ ਦ੍ਰਿੜ ਇਰਾਦੇ ਨੂੰ ਦਰਸਾਇਆ ਹੈ ਅਤੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੰਗਠਿਤ ਅਪਰਾਧਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਜਾਰੀ ਰਹੇਗੀ, ਜੋ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਦੇ ਖ਼ਤਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੋਹਰਾਉਂਦੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments