Homeਪੰਜਾਬਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਡੀਜੀਪੀ...

ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਡੀਜੀਪੀ ਬਲਤੇਜ ਪੰਨੂ

ਚੰਡੀਗੜ੍ਹ — ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਦੀ ਹਿਦਾਇਤ ਹੈ ਕਿ ਜੇਕਰ ਕੋਈ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਜਾਂ ਗੋਲੀ ਚਲਾਉਂਦਾ ਹੈ, ਤਾਂ ਉਸ ਨਾਲ ਹਲਕੇ ਵਿੱਚ ਨਹੀਂ, ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਮਾਮਲਾ ਅਣਸੁਲਝਿਆ ਨਹੀਂ ਹੈ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ।

ਸਰਪੰਚ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ 110 ਕਿਲੋਮੀਟਰ ਸੀਸੀਟੀਵੀ ਫੁਟੇਜ ਦੀ ਸਮੀਖਿਆ ਤੋਂ ਬਾਅਦ ਦੋਸ਼ੀਆਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਰਾਣਾ ਬਲਾਚੋਰੀਆ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਕੋਲਕਾਤਾ ਵਿੱਚ ਗ੍ਰਿਫ਼ਤਾਰ ਕਰਨ ਦਾ ਵੀ ਜਿਕਰ ਕੀਤਾ।

ਪੰਨੂ ਨੇ ਸਪੱਸ਼ਟ ਕੀਤਾ ਕਿ ਜੇਕਰ ਗੈਂਗਸਟਰ ਸੋਚਦੇ ਹਨ ਕਿ ਗੋਲੀਬਾਰੀ ਤੋਂ ਬਾਅਦ ਉਹ ਲੁਕ ਸਕਦੇ ਹਨ, ਤਾਂ ਉਨ੍ਹਾਂ ਨੂੰ ਇਹ ਭਰਮ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਦਾਅਵਿਆਂ ਨੂੰ ਵੀ ਖੰਡਨ ਕਰਦਿਆਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਾਰਵਾਈ ਉਹੀ ਕਰ ਰਹੀ ਹੈ, ਜਿਹੜੀ ਗ੍ਰਿਫਤਾਰੀਆਂ ਕੀਤੀ ਗਈਆਂ ਹਨ, ਅਤੇ ਸਿਆਸਤਦਾਨਾਂ ਦੀ ਤਰ੍ਹਾਂ ਕਿਸੇ ਵੀ ਸ਼ੂਟਰ ਦੀਆਂ ਫੋਟੋਆਂ ਨਹੀਂ ਛਾਪੀਆਂ ਜਾ ਰਹੀਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments