HomeUncategorizedਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਨਤਮਸਤਕ, SGPC ਪ੍ਰਬੰਧਾਂ ਬਾਰੇ ਸਬੂਤ...

ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਨਤਮਸਤਕ, SGPC ਪ੍ਰਬੰਧਾਂ ਬਾਰੇ ਸਬੂਤ ਸਿੰਘ ਸਾਹਿਬਾਨ ਨੂੰ ਸੌਂਪੇ

ਅੰਮ੍ਰਿਤਸਰ, 15 ਜਨਵਰੀ 2026 — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਤਮਸਤਕ ਹੋਏ ਅਤੇ ਸਿੰਘ ਸਾਹਿਬਾਨ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਸਪਸ਼ਟ ਕੀਤਾ।

ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਤੌਰ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ਅਤੇ ਉਨ੍ਹਾਂ ਦੀ ਕੋਈ ਔਕਾਤ ਨਹੀਂ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਬੰਧਾਂ ਵਿੱਚ ਕਮੀਆਂ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਸਬੰਧੀ ਉਨ੍ਹਾਂ ਕੋਲ ਲਿਖਤੀ ਰਿਕਾਰਡ ਅਤੇ ਸਬੂਤ ਪਹੁੰਚੇ ਸਨ, ਜੋ ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਸੌਂਪ ਦਿੱਤੇ ਹਨ।

ਸੋਸ਼ਲ ਮੀਡੀਆ ’ਤੇ ਚੱਲ ਰਹੀ ਇੱਕ ਵਿਵਾਦਤ ਵੀਡੀਓ ਬਾਰੇ ਮੁੱਖ ਮੰਤਰੀ ਮਾਨ ਨੇ ਸਾਫ਼ ਕਿਹਾ ਕਿ ਇਹ ਵੀਡੀਓ ਪੂਰੀ ਤਰ੍ਹਾਂ ਨਕਲੀ ਹੈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ AI (ਆਰਟੀਫੀਸ਼ਲ ਇੰਟੈਲੀਜੈਂਸ) ਦਾ ਜ਼ਮਾਨਾ ਹੈ, ਜਿਸ ਵਿੱਚ ਕੋਈ ਵੀ ਨਕਲੀ ਚੀਜ਼ ਤਿਆਰ ਕੀਤੀ ਜਾ ਸਕਦੀ ਹੈ। ਉਨ੍ਹਾਂ ਇਸ ਮਾਮਲੇ ਦੀ ਕਿਸੇ ਵੀ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments