Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਨਾਲ ਵਪਾਰਕ ਸਬੰਧ ਮਜ਼ਬੂਤ ਕਰਨ ਤੇ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਨਾਲ ਵਪਾਰਕ ਸਬੰਧ ਮਜ਼ਬੂਤ ਕਰਨ ਤੇ ਜ਼ੋਰ

0

ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਇਹ ਗੱਲ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਕਹੀ।

ਭਗਵੰਤ ਮਾਨ ਨੇ ਕਿਹਾ, “ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।”

ਉਨ੍ਹਾਂ ਨੇ ਇਹ ਵੀ ਜੋੜਿਆ ਕਿ ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ। ਮੁੱਖ ਮੰਤਰੀ ਨੇ ਵਪਾਰ ਅਤੇ ਨਿਵੇਸ਼ ਦੇ ਮੌਕੇ ਵਧਾਉਣ ਦੇ ਨਾਲ-ਨਾਲ ਦੋਨੋਂ ਖਿੱਤਿਆਂ ਦੇ ਲੋਕਾਂ ਲਈ ਲਾਭ ਵਧਾਉਣ ‘ਤੇ ਵੀ ਧਿਆਨ ਕੇਂਦ੍ਰਿਤ ਕੀਤਾ।

Exit mobile version