Homeਪੰਜਾਬਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਵਾਰਡ ਨੰਬਰ 30 ਵਿੱਚ ਗਲੀ ਨਿਰਮਾਣ...

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਵਾਰਡ ਨੰਬਰ 30 ਵਿੱਚ ਗਲੀ ਨਿਰਮਾਣ ਕੰਮ ਦੀ ਸ਼ੁਰੂਆਤ

ਬਟਾਲਾ, 18 ਜਨਵਰੀ — ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ, ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 30 ਵਿੱਚ ਗਲੀ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੋਹਾਨ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਮਾਸਟਰ ਤਿਲਕ ਰਾਜ ਸਮੇਤ ਵਾਰਡ ਦੇ ਵਸਨੀਕ ਹਾਜ਼ਰ ਸਨ। ਗਲੀ ਦੇ ਰਹਿਣ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਹਿਤ ਵਿੱਚ ਲਗਾਤਾਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਵਸਨੀਕਾਂ ਨੇ ਕਿਹਾ ਕਿ ਜਦੋਂ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਣੇ ਹਨ, ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਹਲਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਦਿਨ-ਰਾਤ ਸ਼ਹਿਰ ਦੀ ਤਰੱਕੀ ਲਈ ਯਤਨਸ਼ੀਲ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਲਈ ਸਮਰਪਿਤ ਹਨ। ਉਨ੍ਹਾਂ ਦੱਸਿਆ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁੰਪੱਖੀ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਆਪਣੇ ਕਰੀਬ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਕਈ ਵੱਡੇ ਅਤੇ ਛੋਟੇ ਵਿਕਾਸ ਕੰਮ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਪੂਰੇ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments