Home ਪੰਜਾਬ ਕਾਰਵਾਈ ਨਾ ਕਰਨ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ.(ਡੀ) ਨੂੰ ਪੰਜਾਬ...

ਕਾਰਵਾਈ ਨਾ ਕਰਨ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ.(ਡੀ) ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਲਬ

0

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਸ਼ਿਕਾਇਤ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਨਾ ਕਰਨ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ.(ਡੀ) ਨੂੰ ਕਮਿਸ਼ਨ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੂੰ ਸ੍ਰੀ ਧਰਮ ਚੰਦ ਪੁੱਤਰ ਕਰਤਾ ਰਾਮ, ਪਿੰਡ ਝੂੰਗੀਆਂ, ਤਹਿਸੀਲ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ। ਇਸ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 14-01-2026 ਨੂੰ ਰਿਪੋਰਟ ਕਮਿਸ਼ਨ ਕੋਲ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰ ਨਿਸ਼ਚਿਤ ਮਿਤੀ ’ਤੇ ਪੁਲਿਸ ਵਿਭਾਗ ਵੱਲੋਂ ਕੋਈ ਵੀ ਨੁਮਾਇੰਦਾ ਕਮਿਸ਼ਨ ਅੱਗੇ ਹਾਜ਼ਰ ਨਹੀਂ ਹੋਇਆ।

ਇਸ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਮਾਮਲੇ ਨਾਲ ਸਬੰਧਿਤ ਤੱਥਾਂ ਅਤੇ ਸੂਚਨਾ ਦੀ ਵਿਸਥਾਰਪੂਰਕ ਰਿਪੋਰਟ ਦੋ ਪ੍ਰਤਾਂ ਵਿੱਚ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਨਿਸ਼ਚਿਤ ਮਿਤੀ 20-01-2026 ਨੂੰ ਕਮਿਸ਼ਨ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਐਸ.ਪੀ.(ਡੀ) ਸ੍ਰੀ ਇਕਬਾਲ ਸਿੰਘ ਨੂੰ ਸਾਲ 2024 ਤੋਂ 2026 ਤੱਕ ਇਸ ਮਾਮਲੇ ਵਿੱਚ ਕੋਈ ਕਾਨੂੰਨੀ ਕਾਰਵਾਈ ਨਾ ਹੋਣ ਦੇ ਕਾਰਨਾਂ ਬਾਰੇ ਸਪਸ਼ਟੀਕਰਨ ਦੇਣ ਲਈ ਕਮਿਸ਼ਨ ਦਫ਼ਤਰ ਵਿੱਚ ਨਿੱਜੀ ਪੱਧਰ ’ਤੇ ਹਾਜ਼ਰ ਹੋਣ ਲਈ ਤਲਬ ਕੀਤਾ ਗਿਆ ਹੈ।

ਕਮਿਸ਼ਨ ਦੇ ਚੇਅਰਮੈਨ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Exit mobile version