Homeਪੰਜਾਬਪੰਜਾਬ ਯੂਨੀਵਰਸਿਟੀ ਵਿੱਚ ਮਨੁੱਖੀ ਅਧਿਕਾਰ ਵਿਭਾਗ ਦਾ ਨਾਮ ਸ਼ਹੀਦ ਭਾਈ ਜਸਵੰਤ ਸਿੰਘ...

ਪੰਜਾਬ ਯੂਨੀਵਰਸਿਟੀ ਵਿੱਚ ਮਨੁੱਖੀ ਅਧਿਕਾਰ ਵਿਭਾਗ ਦਾ ਨਾਮ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਮ ’ਤੇ ਰੱਖਣ ਦੀ ਮੰਗ

ਚੰਡੀਗੜ੍ਹ
ਪੰਜਾਬ ਯੂਨੀਵਰਸਿਟੀ ਦੇ ਮੀਤ ਪ੍ਰਧਾਨ ਅਸ਼ਮੀਤ ਸਿੰਘ ਅਤੇ ਟੀਮ ‘ਸੱਥ’ ਵੱਲੋਂ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਕੋਲ ਇੱਕ ਅਹਿਮ ਮੰਗ ਰੱਖੀ ਗਈ ਹੈ ਕਿ ਮਨੁੱਖੀ ਅਧਿਕਾਰ ਵਿਭਾਗ (Centre for Human Rights and Duties) ਦਾ ਨਾਮ ਬਦਲ ਕੇ “ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰ ਵਿਭਾਗ” ਰੱਖਿਆ ਜਾਵੇ ਅਤੇ ਇਸ ਦੇ ਅਧੀਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਚੇਅਰ ਦੀ ਸਥਾਪਨਾ ਕੀਤੀ ਜਾਵੇ।

ਅਸ਼ਮੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਇੱਕ ਨਿਡਰ ਮਨੁੱਖੀ ਅਧਿਕਾਰ ਕਾਰਕੁਨ ਸਨ, ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਈਆਂ ਗੰਭੀਰ ਮਨੁੱਖੀ ਅਧਿਕਾਰ ਉਲੰਘਣਾਵਾਂ ਨੂੰ ਬੇਨਕਾਬ ਕੀਤਾ। ਉਨ੍ਹਾਂ ਦੀ ਗਹਿਰੀ ਖੋਜ ਅਤੇ ਦਸਤਾਵੇਜ਼ੀ ਕੰਮ ਰਾਹੀਂ 25,000 ਤੋਂ ਵੱਧ ਸਿੱਖ ਨੌਜਵਾਨਾਂ ਦੇ ਗੈਰਕਾਨੂੰਨੀ ਹਿਰਾਸਤ, ਜ਼ਬਰਦਸਤੀ ਗਾਇਬ ਹੋਣ ਅਤੇ ਫਰਜ਼ੀ ਮੁਕਾਬਲਿਆਂ ਦੇ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਅਤੇ ਵਿਦੇਸ਼ ਪੱਧਰ ‘ਤੇ ਮਨੁੱਖੀ ਅਧਿਕਾਰਾਂ ਬਾਰੇ ਗੰਭੀਰ ਚਰਚਾ ਸ਼ੁਰੂ ਹੋਈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚ, ਇਨਸਾਫ਼ ਅਤੇ ਮਨੁੱਖੀ ਗੌਰਵ ਪ੍ਰਤੀ ਭਾਈ ਖਾਲੜਾ ਜੀ ਦੀ ਅਟੱਲ ਵਚਨਬੱਧਤਾ ਆਖ਼ਿਰਕਾਰ ਉਨ੍ਹਾਂ ਦੀ ਸ਼ਹਾਦਤ ਦਾ ਕਾਰਨ ਬਣੀ। ਉਨ੍ਹਾਂ ਦੀ ਕੁਰਬਾਨੀ ਅੱਜ ਵੀ ਮਨੁੱਖੀ ਅਧਿਕਾਰ ਕਾਰਕੁਨਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਲਈ ਪ੍ਰੇਰਣਾ ਦਾ ਸਰੋਤ ਹੈ।

ਪੰਜਾਬ ਯੂਨੀਵਰਸਿਟੀ ਦੀ ਮਾਣਯੋਗ ਪਰੰਪਰਾ ਦਾ ਹਵਾਲਾ ਦਿੰਦਿਆਂ ਅਸ਼ਮੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਪਹਿਲਾਂ ਹੀ ਡਾ. ਐਸ. ਐਸ. ਭਟਨਾਗਰ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਡਾ. ਬੀ. ਆਰ. ਅੰਬੇਡਕਰ ਅਤੇ ਡਾ. ਮਨਮੋਹਨ ਸਿੰਘ ਵਰਗੀਆਂ ਪ੍ਰਸਿੱਧ ਹਸਤੀਆਂ ਦੇ ਨਾਮਾਂ ’ਤੇ ਵਿਭਾਗ ਅਤੇ ਹਾਲ ਮੌਜੂਦ ਹਨ। ਇਸ ਸੰਦਰਭ ਵਿੱਚ ਮਨੁੱਖੀ ਅਧਿਕਾਰ ਵਿਭਾਗ ਦਾ ਨਾਮ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਨਾਮ ’ਤੇ ਰੱਖਣਾ ਯੂਨੀਵਰਸਿਟੀ ਦੇ ਮੁੱਲਾਂ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੋਵੇਗਾ।

ਪ੍ਰਸਤਾਵਿਤ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਚੇਅਰ forced disappearances, custodial violence ਅਤੇ custodial deaths ਵਰਗੇ ਸੰਵੇਦਨਸ਼ੀਲ ਮੁੱਦਿਆਂ ‘ਤੇ ਉੱਚ ਪੱਧਰੀ ਖੋਜ, ਦਸਤਾਵੇਜ਼ੀ ਕੰਮ ਅਤੇ ਅਕਾਦਮਿਕ ਚਰਚਾ ਲਈ ਇੱਕ ਮਜ਼ਬੂਤ ਸੰਸਥਾਗਤ ਮੰਚ ਪ੍ਰਦਾਨ ਕਰੇਗੀ। ਟੀਮ ‘ਸੱਥ’ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਇਹ ਕਦਮ ਪੰਜਾਬ ਯੂਨੀਵਰਸਿਟੀ ਨੂੰ ਮਨੁੱਖੀ ਅਧਿਕਾਰ ਅਧਿਐਨ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਏਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments