Home ਹਰਿਆਣਾ ਅੰਬਾਲਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਧਮਕੀ, ਪੁਲਿਸ...

ਅੰਬਾਲਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਧਮਕੀ, ਪੁਲਿਸ ਅਲਰਟ; ਸਰਚ ਆਪ੍ਰੇਸ਼ਨ ਜਾਰੀ

0

ਹਰਿਆਣਾ ਦੇ ਅੰਬਾਲਾ ਵਿੱਚ ਸੋਮਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਤਿੰਨ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਭਰੀ ਈਮੇਲ ਸਵੇਰੇ 8 ਵੱਜ ਕੇ 22 ਮਿੰਟ ‘ਤੇ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਧਮਕੀ ਮਿਲਦੇ ਹੀ ਪੁਲਿਸ ਵਿਭਾਗ ਅਲਰਟ ਮੋਡ ‘ਤੇ ਆ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਭਾਵਿਤ ਸਕੂਲਾਂ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਸੁਰੱਖਿਆ ਏਜੰਸੀਆਂ ਅਤੇ ਬੰਬ ਸਕੁਆਡ ਦੀ ਟੀਮਾਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਬਾਲਾ ਸ਼ਹਿਰ ਦੇ ਐਸ.ਏ. ਜੈਨ ਸਕੂਲ, ਪੁਲਿਸ ਡੀ.ਏ.ਵੀ. ਰਿਵਰਸਾਈਡ ਸਕੂਲ ਅੰਬਾਲਾ ਕੈਂਟ ਅਤੇ ਕੇਂਦਰੀ ਵਿਦਿਆਲਿਆ ਨੰਬਰ 1 ਦੇ ਨਾਮ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕੁਝ ਹੋਰ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀ ਧਮਕੀ ਭਰੀ ਈਮੇਲ ਮਿਲਣ ਦੀ ਜਾਣਕਾਰੀ ਮਿਲੀ ਹੈ।

ਪੁਲਿਸ ਵੱਲੋਂ ਸਕੂਲ ਪ੍ਰਾਂਗਣ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਧਮਕੀ ਭੇਜਣ ਵਾਲੇ ਦੀ ਪਛਾਣ ਅਤੇ ਈਮੇਲ ਦੇ ਸਰੋਤ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Exit mobile version