Homeਪੰਜਾਬਨਵਾਂਸ਼ਹਿਰ ਦੇ ਕਈ ਪਿੰਡਾਂ ਵਿੱਚ 20 ਜਨਵਰੀ ਨੂੰ ਬਿਜਲੀ ਸਪਲਾਈ ਰਹੇਗੀ ਬੰਦ

ਨਵਾਂਸ਼ਹਿਰ ਦੇ ਕਈ ਪਿੰਡਾਂ ਵਿੱਚ 20 ਜਨਵਰੀ ਨੂੰ ਬਿਜਲੀ ਸਪਲਾਈ ਰਹੇਗੀ ਬੰਦ

ਨਵਾਂਸ਼ਹਿਰ—
ਸਹਾਇਕ ਕਾਰਜਕਾਰੀ ਇੰਜੀਨੀਅਰ, ਪੇਂਡੂ ਸਬ-ਡਵੀਜ਼ਨ ਨਵਾਂਸ਼ਹਿਰ ਵੱਲੋਂ ਜਾਰੀ ਪ੍ਰੈਸ ਵਿਗਿਆਪਨ ਅਨੁਸਾਰ 132 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਦੇ 11 ਕੇ.ਵੀ. ਬਰਨਾਲਾ ਯੂ.ਪੀ.ਐਸ. ਫੀਡਰ ‘ਤੇ ਨਿਰਧਾਰਤ ਮੈਂਟੀਨੈਂਸ ਕਾਰਜਾਂ ਕਾਰਨ 20 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ।

ਇਸ ਸ਼ੈਡਿਊਲ ਅਨੁਸਾਰ ਬਰਨਾਲਾ ਕਲਾਂ, ਸਲੋਹ, ਪੁੰਨੂ ਮਜਾਰਾ, ਜੇਠੂ ਮਜਾਰਾ, ਚੂਹੜਪੁਰ, ਸੋਨਾ, ਬਘੌਰਾ, ਰੁੜਕੀ ਖਾਸ, ਸਿੰਬਲੀ ਆਦਿ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਵਿਭਾਗ ਵੱਲੋਂ ਇਲਾਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਜਲੀ ਬੰਦ ਹੋਣ ਦੌਰਾਨ ਹੋਣ ਵਾਲੀ ਅਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਜ਼ਰੂਰੀ ਤਿਆਰੀਆਂ ਪਹਿਲਾਂ ਹੀ ਕਰ ਲੈਣ। ਵਿਭਾਗ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਮੌਸਮ ਜਾਂ ਕਿਸੇ ਅਣਟੱਲ ਕਾਰਨ ਕਰਕੇ ਸਮਾਂ ਬਦਲਿਆ ਵੀ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments