Homeਪਟਿਆਲਾ ਅਪਡੇਟਮੇਅਰ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਦੁਕਾਨਦਾਰਾਂ ਨੂੰ ਕੀਤੀ ਅਪੀਲ

ਮੇਅਰ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਦੁਕਾਨਦਾਰਾਂ ਨੂੰ ਕੀਤੀ ਅਪੀਲ

– ਆਪਣੀ ਹਦੂਦ ਦੇ ਅੰਦਰ ਸਮਾਨ ਰੱਖ ਕੇ ਲੱਗਣ ਵਾਲੇ ਜਾਮ ਵਿੱਚ ਵੀ ਮਿਲੇਗੀ ਨਿਜ਼ਾਤ: ਮੇਅਰ

ਪਟਿਆਲਾ, 21 ਜਨਵਰੀ (ਮਨੋਜ ਵਰਮਾ) : ਸ਼ਹਿਰ ਦੀ ਸਫ਼ਾਈ ਅਤੇ ਸੁਚੱਜੇ ਪ੍ਰਬੰਧ ਲਈ ਨਗਰ ਨਿਗਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਅੱਜ ਇੱਕ ਮੀਟਿੰਗ ਦੌਰਾਨ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਸਾਰੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸਮਾਨ ਦੁਕਾਨਾਂ ਦੀ ਹੱਦ ਅੰਦਰ ਹੀ ਰੱਖਣ ਅਤੇ ਸ਼ਹਿਰ ਦੀ ਸਫ਼ਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਦੁਕਾਨ ਦੇ ਬਾਹਰ ਡਸਟਬਿਨ ਜ਼ਰੂਰ ਲਗਾਉਣ। ਇਸ ਮੀਟਿੰਗ ਵਿੱਚ ਕੌਂਸਲਰ ਅਤੇ ਐਫ ਐਂਡ ਸੀ ਸੀ ਮੈਂਬਰ ਜਸਬੀਰ ਗਾਂਧੀ, ਕੌਂਸਲਰ ਸ਼ਿਵਰਾਜ ਵਿਰਕ, ਕੌਂਸਲਰ ਮੋਹਿਤ ਅਤੇ ਹੋਰ ਕੌਂਸਲਰ ਸਾਹਿਬਾਨ ਮੌਜੂਦ ਰਹੇ.

ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਹਰ ਰੋਜ਼ ਕੂੜਾ ਇਕੱਠਾ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਲਈ ਨਗਰ ਨਿਗਮ ਦੇ ਕਰਮਚਾਰੀ ਸਵੇਰੇ ਤੋਂ ਹੀ ਵੱਖ-ਵੱਖ ਇਲਾਕਿਆਂ ਵਿੱਚ ਕੂੜਾ ਇਕੱਠਾ ਕਰਨ ਦਾ ਕੰਮ ਕਰਦੇ ਹਨ, ਤਾਂ ਜੋ ਸ਼ਹਿਰ ਵਿੱਚ ਗੰਦਗੀ ਨਾ ਫੈਲੇ ਅਤੇ ਲੋਕਾਂ ਨੂੰ ਸਾਫ਼ ਵਾਤਾਵਰਣ ਮਿਲ ਸਕੇ।

ਉਨ੍ਹਾਂ ਕਿਹਾ ਕਿ ਦੁਕਾਨਦਾਰ ਸ਼ਹਿਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਸਹਿਯੋਗ ਮਿਲਣ ਨਾਲ ਹੀ ਸਫ਼ਾਈ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਦੁਕਾਨਾਂ ਦੇ ਬਾਹਰ ਸਮਾਨ ਰੱਖਣ ਨਾਲ ਨਾ ਸਿਰਫ਼ ਆਵਾਜਾਈ ਵਿੱਚ ਰੁਕਾਵਟ ਪੈਂਦੀ ਹੈ, ਸਗੋਂ ਕਈ ਵਾਰ ਕੂੜਾ ਵੀ ਖੁੱਲ੍ਹੇ ਵਿੱਚ ਪੈਣ ਕਾਰਨ ਗੰਦਗੀ ਫੈਲਦੀ ਹੈ। ਇਸ ਲਈ ਸਾਰੇ ਦੁਕਾਨਦਾਰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਨਿਯਮਾਂ ਦੀ ਪਾਲਣਾ ਕਰਨ।

ਮੇਅਰ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਵੱਲੋਂ ਦੁਕਾਨਦਾਰਾਂ ਨੂੰ ਸਹੂਲਤ ਦੇਣ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨਿਰਧਾਰਤ ਸਮੇਂ ਅਨੁਸਾਰ ਹਰ ਰੋਜ਼ ਆਉਂਦੀਆਂ ਹਨ, ਤਾਂ ਜੋ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸਫ਼ਾਈ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਦੁਕਾਨਦਾਰ ਨਗਰ ਨਿਗਮ ਨਾਲ ਸੰਪਰਕ ਕਰ ਸਕਦੇ ਹਨ।

ਮੇਅਰ ਨੇ  ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਨਗਰ ਨਿਗਮ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਦੁਕਾਨਦਾਰ ਆਪਣਾ ਕੂੜਾ ਡਸਟਬਿਨ ਵਿੱਚ ਪਾਉਣ ਅਤੇ ਨਗਰ ਨਿਗਮ ਦੀ ਟੀਮ ਨਾਲ ਸਹਿਯੋਗ ਕਰਨ, ਤਾਂ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਇਆ ਜਾ ਸਕਦਾ ਹੈ।

ਫ਼ੋਟੋ: ਮੀਟਿੰਗ ਦੌਰਾਨ ਮੇਅਰ ਅਤੇ ਹੋਰ

RELATED ARTICLES
- Advertisment -
Google search engine
Google search engine
Google search engine

Most Popular

Recent Comments