Homeਪਟਿਆਲਾ ਅਪਡੇਟਅੰਤਰਰਾਸ਼ਟਰੀ  ਪੰਜਾਬੀ ਸਾਹਿਤਕ ਮੰਚ, ਦਿੱਲੀ ਵੱਲੋਂ ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਡਾ....

ਅੰਤਰਰਾਸ਼ਟਰੀ  ਪੰਜਾਬੀ ਸਾਹਿਤਕ ਮੰਚ, ਦਿੱਲੀ ਵੱਲੋਂ ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਡਾ. ਰਾਜਵੰਤ ਕੌਰ ‘ਪੰਜਾਬੀ’ ਦਾ ਸਨਮਾਨ

ਪਟਿਆਲਾ, 22 ਜਨਵਰੀ ਛਤਰਪਾਲ ਸਿੰਘ ਬੀਤੇ ਦਿਨੀਂ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਦਾ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ, ਦਿੱਲੀ ਵੱਲੋਂ ਭਾਰਤ ਮੰਡਪਮ ਵਿਖੇ ਸਨਮਾਨ ਕੀਤਾ ਗਿਆ।ਇਸ ਅਵਸਰ ਤੇ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੈਤਾ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਮਾਤ ਭਾਸ਼ਾ ਨਾਲ ਜੋੜਨ ਲਈ ਉਨ੍ਹਾਂ ਲਈ ਨਿਰੰਤਰ ਸਾਰਥਿਕ ਉਪਰਾਲੇ ਕਰਦੇ ਰਹਿਣ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਵਰਤਮਾਨ ਸੋਸ਼ਲ ਮੀਡੀਆ ਬੱਚਿਆਂ ਦੀ ਮਾਨਸਿਕਤਾ ਨੂੰ ਪ੍ਰਭਾਵਿਤ ਕਰਕੇ ਉਨ੍ਹਾਂ ਨੂੰ ਆਪਣੀ ਵਿਰਾਸਤ, ਭਾਸ਼ਾ,ਸਾਹਿਤ ਅਤੇ ਸਭਿਆਚਾਰ ਨਾਲੋਂ ਤੋੜ ਰਿਹਾ ਹੈ। ਇਸ ਸੰਬੰਧੀ ਪੰਜਾਬੀ ਕੌਮ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਡਾ. ਰਾਜਵੰਤ ਕੌਰ ਪੰਜਾਬੀ ਨੇ ਕਿਹਾ ਕਿ ਦਿੱਲੀ ਵਰਗੇ ਮਹਾਂਨਗਰਾਂ ਵਿਚ ਪੰਜਾਬੀ ਭਾਸ਼ਾ ਦਾ ਦੀਪਕ ਜਗਦਾ ਰੱਖਣ ਲਈ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਵਰਗੀਆਂ ਸੰਸਥਾਵਾਂ ਦੀ ਜਿੰਨੀ ਤਾਰੀਫ਼ ਕੀਤੀ ਜਾਵੇ, ਥੋੜ੍ਹੀ ਹੈ। ਉਨ੍ਹਾਂ ਪੰਜਾਬੀ ਦੇ ਵਿਕਾਸ ਲਈ ਰਲ ਮਿਲ ਕੇ ਹੰਭਲੇ ਮਾਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਨ ਦੀ ਪ੍ਰੇਰਣਾ ਦਿੱਤੀ ਤਾਂ ਜੋ ਪੁਸਤਕ ਸਭਿਆਚਾਰ ਦੀ ਲਹਿਰ ਨੂੰ ਉਤਸਾਹਿਤ ਕੀਤਾ ਜਾਵੇ।

ਇਸ ਮੌਕੇ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ, ਦਿੱਲੀ ਦੇ ਪ੍ਰਧਾਨ ਅਤੇ ਪ੍ਰਸਿੱਧ ਨਾਵਲਕਾਰ ਰੂਪ ਸਿੰਘ ਨੇ ਕਿਹਾ ਕਿ ਮੰਚ ਵੱਲੋਂ ਪੰਜਾਬ ਤੋਂ ਆਏ ਪੰਜਾਬੀ ਅਦੀਬਾਂ ਨਾਲ ਸੰਵਾਦ ਰਚਾ ਕੇ ਉਨ੍ਹਾਂ ਨੂੰ ਸੰਤੁਸ਼ਟੀ ਹੋਈ ਹੈ ਅਤੇ ਸਾਡਾ ਮਾਣ ਵਧਿਆ ਹੈ। ਮੰਚ ਦੇ ਜਨਰਲ ਸਕੱਤਰ ਡਾ. ਕਮਲਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਸੰਬੰਧ ਰੱਖਣ ਵਾਲੇ ਹਰ ਇਕ ਲੇਖਕ ਦਾ ਮੰਚ ਵਿਚ ਸਵਾਗਤ ਹੈ ਅਤੇ ਇਨ੍ਹਾਂ ਲੇਖਕਾਂ ਦਾ ਬਣਦਾ ਸਤਿਕਾਰ ਮੰਚ ਲਈ ਪ੍ਰਾਥਮਿਕ ਕੰਮਾਂ ਵਿਚੋਂ ਇਕ ਹੈ।ਅੰਤ ਵਿਚ ਮੰਚ ਦੇ ਖ਼ਜ਼ਾਨਚੀ ਮਿਸਰਦੀਪ ਭਾਟੀਆ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਭਵਿੱਖ ਵਿਚ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਅਜਿਹੇ ਨਿਰੰਤਰ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੋਰ ਲੇਖਕਾਂ ਨੂੰ ਵੀ ਮੰਚ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਵਿਸ਼ਵ ਵਿਚ ਭਾਸ਼ਾ ਅਤੇ ਸਾਹਿਤ ਦੀ ਖ਼ੁਸ਼ਬੋਈ ਹੋਰ ਵਧੇਰੇ ਫੈਲ ਸਕੇ।ਇਸ ਸਮਾਗਮ ਨੈਸ਼ਨਲ ਬੁੱਕ ਟਰੱਸਟ, ਇੰਡੀਆ ਦੇ ਅਧਿਕਾਰੀ ਰਾਕੇਸ਼ ਕੁਮਾਰ ਯਾਦਵ ਨੇ ਵੀ ਮੰਚ ਦੇ ਇਸ ਉਪਰਾਲੇ ਦੀ ਤਾਰੀਫ਼ ਕੀਤੀ ਅਤੇ ਆਪਣੇ ਵੱਲੋਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਡਾ. ਰਵੀਦਰਸ਼ਦੀਪ ਕੌਰ, ਡਾ. ਪ੍ਰਤਾਪ ਅਨਮ,ਦਿਨੇਸ਼ ਕੁਮਾਰ ਸ਼ਰਮਾ,ਭਾਗੇਂਦਰ ਭਾਈ ਪਟੇਲ ਆਦਿ ਨੇ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments