Home ਪਟਿਆਲਾ ਅਪਡੇਟ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ...

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

0

ਪਟਿਆਲਾ, 22 ਜਨਵਰੀ: (ਸੁਰਿੰਦਰ ਕੌਸ਼ਲ) : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਛੇ-ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਆਏ ਨਤੀਜਿਆਂ ਵਿੱਚਪੰਜਾਬ ਯੂਨੀਵਰਸਿਟੀਚੰਡੀਗੜ੍ਹ (ਸਮੁੱਚੀ ਚੈਂਪੀਅਨ) ਨੇ ਪਹਿਲਾ ਸਥਾਨਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਦੂਜਾ ਸਥਾਨਚੰਡੀਗੜ੍ਹ ਯੂਨੀਵਰਸਿਟੀਮੋਹਾਲੀ ਨੇ ਤੀਜਾ ਸਥਾਨ ਅਤੇ ਐਮਬੀਐਸ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ ਹੈ।

ਡਾ. ਵਾਲੀਆ ਨੇ ਕਿਹਾ ਕਿ ਟੂਰਨਾਮੈਂਟ ਦੀ ਨਿਗਰਾਨੀ ਏਆਈਯੂ ਦੁਆਰਾ ਨਿਯੁਕਤ ਨਿਰੀਖਕ ਡਾ. ਯਸ਼ਵੰਤ ਗਹਿਲੋਤ ਨੇ ਕੀਤੀ ਅਤੇ ਉਨ੍ਹਾਂ ਨੇ ਪੂਰੇ ਮੁਕਾਬਲੇ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਨਿਰੀਖਕਕੋਚਾਂਪ੍ਰਬੰਧਕਾਂ ਅਤੇ ਸਟਾਫ ਦਾ ਧੰਨਵਾਦ ਕੀਤਾ। ਡਾ. ਗਹਿਲੋਤ ਨੇ ਸਪੋਰਟਸ ਯੂਨੀਵਰਸਿਟੀ ਅਤੇ ਕਾਲਜ ਪ੍ਰਬੰਧਨ ਦੋਵਾਂ ਦੁਆਰਾ ਪ੍ਰਦਰਸ਼ਿਤ ਸੰਗਠਨਾਤਮਕ ਉੱਤਮਤਾ ਦੀ ਸ਼ਲਾਘਾ ਕੀਤੀ। ਕੋਚ ਤਲਵਿੰਦਰ ਸਾਹੀ ਨੇ ਟੀਮ ਦੀ ਅਗਵਾਈ ਅਤੇ ਮਾਰਗਦਰਸ਼ਨ ਨੇ ਕੀਤਾ। ਅਧਿਕਾਰੀਆਂ ਅਤੇ ਜੇਤੂ ਖਿਡਾਰੀਆਂ ਨੂੰ ਮੈਡਲਟਰਾਫੀਆਂ ਅਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤੇ ਗਏ ਅਤੇ ਨਿਰੀਖਕ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

Exit mobile version