Home ਪਟਿਆਲਾ ਅਪਡੇਟ ਤਖਤ ਸ਼੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਟਰਸਟ ਵਿੱਚ ਗੈਰ ਸਿੱਖਾਂ ਲਈ...

ਤਖਤ ਸ਼੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਟਰਸਟ ਵਿੱਚ ਗੈਰ ਸਿੱਖਾਂ ਲਈ ਸੀਟਾਂ ਰਾਖਵੀਆਂ ਕਰਨਾ ਕੇਂਦਰ ਸਰਕਾਰ ਵੱਲੋਂ ਸਿੱਖ ਧਰਮ ਵਿੱਚ ਸਿੱਧੀ ਦਖਲ ਅੰਦਾਜ਼ੀ : ਪ੍ਰੋ. ਬਡੂੰਗਰ

0

ਪਟਿਆਲਾ, 25 ਜਨਵਰੀ (ਛਤਰਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਟਰੱਸਟ ਵਿੱਚ ਚਾਰ ਸੀਟਾਂ ਗੈਰ ਸਿੱਖਾਂ (ਹਿੰਦੂਆ) ਵਾਸਤੇ ਰਾਖਵੀਆਂ ਰੱਖਣੀਆਂ ਤੇ ਕੇਂਦਰ ਸਰਕਾਰ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲ ਅੰਦਾਜ਼ੀ ਸਾਬਤ ਸਿੱਧ ਹੋਈ ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖੋ ਵੱਖਰੇ ਟਰਸਟਾਂ ਨੂੰ ਤੋੜ ਦਿੱਤਾ ਹੈ ।

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਧਰਮ ਨਾਲ ਵਿਤਕਰੇ ਕੀਤੇ ਜਾ ਰਹੇ ਹਨ, ਉੱਥੇ ਹੀ

ਪੰਜਾਬ ਨਾਲ ਸ਼ੁਰੂ ਤੋਂ ਹੀ ਧੱਕਾ ਕੀਤਾ ਜਾ ਰਿਹਾ ਹੈ, ਪੰਜਾਬ ਦੇ ਪੰਜਾਬੀ ਬੋਲ ਤੇ ਇਲਾਕਿਆਂ ਨੂੰ ਖੋਹਿਆ ਰਿਹਾ, ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਈ ਗਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਖੋਹਣ ਦੇ ਯਤਨ ਕੀਤੇ ਗਏ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਕੰਟਰੋਲ ਕੇਂਦਰ ਸਰਕਾਰ ਵੱਲੋਂ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਤੇ ਹਰ ਪੱਖ ਤੋਂ ਇੱਕ ਇੱਕ ਕਰਕੇ ਪੰਜਾਬ ਤੋਂ ਉਨਾਂ ਦੇ ਬੁਨਿਆਦੀ ਮਸਲਿਆਂ ਤੋਂ ਵਾਂਝਾ ਕੀਤੇ ਜਾਣ ਦੇ ਕੋਜੇ ਯਤਨ ਕੀਤੇ ਜਾ ਰਹੇ ਹਨ।

Exit mobile version