Homeਸੰਸਾਰਕੇਜਰੀਵਾਲ ਤੇ ਆਤਿਸ਼ੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੀ ਸੁਣਵਾਈ 21 ਅਪ੍ਰੈਲ...

ਕੇਜਰੀਵਾਲ ਤੇ ਆਤਿਸ਼ੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੀ ਸੁਣਵਾਈ 21 ਅਪ੍ਰੈਲ ਤਕ ਮੁਲਤਵੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ 21 ਅਪ੍ਰੈਲ ਤਕ ਮੁਲਤਵੀ ਕਰ ਦਿਤੀ ਹੈ। ਇਹ ਪਟੀਸ਼ਨ ਵੋਟਰਾਂ ਦੇ ਨਾਂ ਮਿਟਾਏ ਜਾਣ ਸਬੰਧੀ ਕੀਤੀਆਂ ਟਿੱਪਣੀਆਂ ਖ਼ਿਲਾਫ਼ ਦਰਜ ਮਾਨਹਾਨੀ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਗਈ ਸੀ।

ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ.ਕੇ. ਸਿੰਘ ਦੀ ਬੈਂਚ ਨੇ ਮਾਮਲੇ ਦੀ ਵਿਸਥਾਰਤ ਸੁਣਵਾਈ ਦੀ ਲੋੜ ਦੱਸਦਿਆਂ ਇਸ ਨੂੰ ਮੁਲਤਵੀ ਕਰ ਦਿੱਤਾ। ‘ਆਪ’ ਆਗੂਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਦਲੀਲ ਦਿੰਦੇ ਹੋਏ ਕਿਹਾ ਕਿ ਬੈਂਚ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਇਸ ਮਾਮਲੇ ਦੀ ਸੁਣਵਾਈ ਗੈਰ-ਫੁਟਕਲ ਦਿਨਾਂ—ਮੰਗਲਵਾਰ, ਬੁਧਵਾਰ ਅਤੇ ਵੀਰਵਾਰ—ਨੂੰ ਕੀਤੀ ਜਾਣੀ ਚਾਹੀਦੀ ਹੈ, ਇਸ ਲਈ ਸੁਣਵਾਈ ਟਾਲਣ ਦੀ ਬੇਨਤੀ ਕੀਤੀ ਗਈ।

ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਿਟਰ ਜਨਰਲ ਐਸ.ਵੀ. ਰਾਜੂ ਨੇ ਦਲੀਲ ਦਿੱਤੀ ਕਿ ਮਾਨਹਾਨੀ ਦਾ ਮਾਮਲਾ ਇੱਕ ਸਿਆਸੀ ਪਾਰਟੀ ਨਾਲ ਸਬੰਧਿਤ ਹੈ ਅਤੇ ਸ਼ਿਕਾਇਤਕਰਤਾ ਨੂੰ ਪਾਰਟੀ ਵੱਲੋਂ ਪਟੀਸ਼ਨ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ।

ਜ਼ਿਕਰਯੋਗ ਹੈ ਕਿ 30 ਸਤੰਬਰ 2024 ਨੂੰ ਸੁਪਰੀਮ ਕੋਰਟ ਨੇ ਸ਼ਿਕਾਇਤਕਰਤਾ ਰਾਜੀਵ ਬੱਬਰ ਨੂੰ ਨੋਟਿਸ ਜਾਰੀ ਕਰਦਿਆਂ ਟਰਾਇਲ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਅਸਥਾਈ ਰੋਕ ਲਗਾ ਦਿੱਤੀ ਸੀ।

RELATED ARTICLES
- Advertisment -
Google search engine
Google search engine
Google search engine

Most Popular

Recent Comments