Home ਪਟਿਆਲਾ ਅਪਡੇਟ 46ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਜਿੱਤੇ...

46ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਜਿੱਤੇ ਦੋ ਚਾਂਦੀ ਦੇ ਤਗਮੇ

0

ਪੰਜਾਬੀ ਨੂੰ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਵੱਲੋਂ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਰਾਜਵੰਤ ਸਿੰਘ ਘੁੱਲੀ

ਧੂਰੀ, 2 ਫਰਵਰੀ: ਕੇਰਲਾ ਵਿਖੇ ਚੱਲ ਰਹੀ 46ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਦੋ ਚਾਂਦੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਧੂਰੀ ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦਾ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਪਹੁੰਚਣ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਖੇਡ ਪ੍ਰਾਪਤੀ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਦੱਸਿਆ।

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦਾ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਪੁੱਜਣ ’ਤੇ ਆਪ ਆਗੂ ਵੱਲੋਂ ਭਰਵਾਂ ਸਵਾਗਤ

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਅਤੇ ਚੇਅਰਮੈਨ ਸਮਾਲ ਸਕੇਲ ਇੰਡਸਟਰੀਜ਼ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਖੇਡ ਮੈਦਾਨ ਵਿੱਚ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਸਾਬਤ ਕੀਤਾ ਹੈ ਕਿ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ।

-ਬੱਚਿਆਂ ਤੇ ਨੌਜਵਾਨਾਂ ਲਈ ਖੇਡਾਂ ’ਚ ਪ੍ਰੇਰਨ ਸਰੋਤ ਬਣੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ : ਦਲਵੀਰ ਸਿੰਘ ਢਿੱਲੋਂ

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ ਖੇਡ ਸਟੇਡੀਅਮ ਅਤੇ ਬੁਨਿਆਦੀ ਢਾਂਚਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਡਾ. ਅਨਵਰ ਭਸੌੜ (ਮੈਂਬਰ, ਵਕਫ਼ ਬੋਰਡ ਪੰਜਾਬ), ਅਨਿਲ ਮਿੱਤਲ (ਡਾਇਰੈਕਟਰ, ਸਮਾਲ ਇੰਡਸਟਰੀਜ਼ ਪੰਜਾਬ), ਹਰਪ੍ਰੀਤ ਸਿੰਘ ਗਿੱਲ, ਦਰਸ਼ਨ ਸਿੰਘ ਪਾਠਕ, ਰਛਪਾਲ ਸਿੰਘ ਭੁੱਲਰ, ਸੁਖਪਾਲ ਸਿੰਘ, ਐਡਵੋਕੇਟ ਹੈਪੀ ਗਰਗ ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰ ਹਾਜ਼ਰ ਸਨ।

Exit mobile version