Home ਪਟਿਆਲਾ ਅਪਡੇਟ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ...

ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

0
ਵਾਹਨਾਂ ਉੱਤੇ ਰਿਫਲੈਕਟਰ ਲਗਵਾਉਂਦੇ ਹੋਏ ਮੇਅਰ ਅਤੇ ਹੋਰ ਸੰਸਥਾ ਦੇ ਮੈਂਬਰ

– ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ: ਮੇਅਰ ਕੁੰਦਨ ਗੋਗੀਆ

ਪਟਿਆਲਾ 2 ਫਰਵਰੀ (ਮਨੋਜ ਵਰਮਾ): ਸ਼ਹਿਰ ਵਿੱਚ ਸੜਕ ਹਾਦਸਿਆਂ ’ਚ ਕਮੀ ਲਿਆਉਣ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਲਗਾਤਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਦੀ ਜਾਣਕਾਰੀ ਅੱਜ ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਸਰਹੰਦੀ ਗੇਟ ਨੇੜੇ ਆਪਣੇ ਦਫ਼ਤਰ ਅੱਗੇ ਟੈਂਪੂ ਟਰਾਲੀਆਂ ਅਤੇ ਹੋਰ ਵੱਖ-ਵੱਖ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦੌਰਾਨ ਦਿੱਤੀ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ 26 ਜਨਵਰੀ ਤੋਂ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਕਿ ਹੁਣ ਵੀ ਉਪਕਾਰ ਸਿੰਘ ਦੀ ਅਗਵਾਈ ਹੇਠ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸੜਕ ਸੁਰੱਖਿਆ ਕਲੱਬ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਟਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

 

ਮੇਅਰ ਨੇ ਕਿਹਾ ਕਿ ਪੋਸਟਰ ਮੁਕਾਬਲੇ, ਵਰਕਸ਼ਾਪਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਸੜਕ ਸੁਰੱਖਿਆ ਸੰਬੰਧੀ ਨਿਯਮਾਂ ਬਾਰੇ ਸਮਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਵਾਹਨਾਂ ’ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਵਾਪਰਦੇ ਹਨ, ਖ਼ਾਸ ਕਰਕੇ ਰਾਤ ਦੇ ਸਮੇਂ ਇਹ ਵੱਡਾ ਕਾਰਨ ਬਣਦਾ ਹੈ।

ਮੇਅਰ ਨੇ ਦੱਸਿਆ ਕਿ ਸੜਕ ਹਾਦਸਿਆਂ ਦਾ ਮੁੱਖ ਕਾਰਨ ਸਾਡੀ ਆਪਣੀ ਅਣਗਹਿਲੀ ਹੁੰਦੀ ਹੈ ਅਤੇ ਜੇਕਰ ਹਰ ਨਾਗਰਿਕ ਟਰੈਫਿਕ ਨਿਯਮਾਂ ਦੀ ਪਾਲਣਾ ਕਰੇ ਤਾਂ ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਕੀਤੇ ਜਾਂਦੇ ਸਮਾਜ ਸੇਵਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਸਮਾਜ ਲਈ ਬਹੁਤ ਲਾਭਕਾਰੀ ਹਨ।

ਇਸ ਮੌਕੇ ਰਜਿੰਦਰ ਮੋਹਨ ਮੈਬਰ ਖੱਤਰੀ ਅਰੋੜਾ ਭਲਾਈ ਬੋਰਡ, ਲੱਕੀ ਰਹਿਲ, ਮਿੱਡਾ ਜੀ, ਇੰਦਰਜੀਤ ਸਿੰਘ ਅਤੇ ਰਾਜ ਕੁਮਾਰ ਵੱਲੋਂ ਵੀ ਮੌਕੇ ਤੇ ਮੌਜੂਦ ਰਹੇ ।

Exit mobile version