Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਮਹਾਰਾਸ਼ਟਰ ਦੌਰੇ ’ਤੇ, ਮੁੰਬਈ ਵਿੱਚ ਨਿਵੇਸ਼...

ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਮਹਾਰਾਸ਼ਟਰ ਦੌਰੇ ’ਤੇ, ਮੁੰਬਈ ਵਿੱਚ ਨਿਵੇਸ਼ ਲਈ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ

0

ਚੰਡੀਗੜ੍ਹ: ਮੁੱਖ ਮੰਤਰੀ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਦੋ ਦਿਨਾਂ ਮਹਾਰਾਸ਼ਟਰ ਦੌਰੇ ’ਤੇ ਹਨ। ਦੌਰੇ ਦੇ ਪਹਿਲੇ ਦਿਨ ਉਹ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਇਕ ਮਹੱਤਵਪੂਰਨ ਮੀਟਿੰਗ ਕਰਨਗੇ।

ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਉਦਯੋਗੀ ਵਿਕਾਸ, ਨਵੇਂ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਰਕਾਰ ਦਾ ਮੁੱਖ ਉਦੇਸ਼ ਸੂਬੇ ਵਿੱਚ ਉਦਯੋਗਾਂ ਲਈ ਅਨੁਕੂਲ ਮਾਹੌਲ ਬਣਾਉਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ।

ਇਸ ਤੋਂ ਇਲਾਵਾ, ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਅਤੇ ਸ਼ੋਕ ਸੰਵੇਦਨਾ ਪ੍ਰਗਟ ਕਰਨਗੇ।

ਮੁੱਖ ਮੰਤਰੀ ਦਫ਼ਤਰ ਅਨੁਸਾਰ ਇਹ ਦੌਰਾ ਪੰਜਾਬ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

 

Exit mobile version