Homeਪੰਜਾਬਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

 ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ : ਡਿਪਟੀ ਕਮਿਸ਼ਨਰ

ਧੂਰੀ/ਸੰਗਰੂਰ, 4 ਫਰਵਰੀ: (ਬਲਜੀਤ ਸਰਨਾ) : ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ. ਸ੍ਰ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਤੇ ਇੰਡਸਟਰੀ ਨੂੰ ਆਉਂਦੀ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਹ ਅੱਜ ਐਸ.ਡੀ.ਐਮ ਦਫ਼ਤਰ ਧੂਰੀ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੀ ਮੌਜੂਦ ਸਨ।

ਸ਼੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇੰਡਸਟਰੀ ਨੂੰ ਵਧਾਵਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੰਡਸਟਰੀ ਲਈ ਸਿੰਗਲ ਵਿੰਡੋ ਕਲੀਅਰੈਂਸ ਦੀ ਸਹੂਲਤ ਉਪਲਬਧ ਹੈ, ਜਿਸ ਸਦਕਾ ਇੰਡਸਟਰੀ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਇੱਕੋ ਸਥਾਨ ਤੋਂ ਪ੍ਰਾਪਤ ਕੀਤੀ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਦਕਾ ਮਹੀਨਿਆਂ ਵਿੱਚ ਮਿਲਣ ਵਾਲੀਆਂ ਪ੍ਰਵਾਨਗੀਆਂ ਹੁਣ 45 ਦਿਨਾਂ ਦੇ ਅੰਦਰ-ਅੰਦਰ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਕੇ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਵਿਕਾਸ ਨਾਲ ਨਾ ਸਿਰਫ਼ ਆਰਥਿਕ ਮਜ਼ਬੂਤੀ ਆਉਂਦੀ ਹੈ, ਸਗੋਂ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਦੇ ਹਨ।

ਉਦਯੋਗਿਕ ਇਕਾਈਆਂ ਲਈ ਜ਼ਿਲ੍ਹੇ ’ਚ ਸੁਰੱਖਿਅਤ ਮਾਹੌਲ : ਐਸ.ਐਸ.ਪੀ.

ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਦਯੋਗਿਕ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਲਈ ਨਿਰੰਤਰ ਪੈਟਰੋਲਿੰਗ, ਤੁਰੰਤ ਪੁਲਿਸ ਸਹਾਇਤਾ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਤਾਂ ਜੋ ਕਿਸੇ ਵੀ ਕਿਸਮ ਦੀ ਅਣ ਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਬ-ਡਿਵੀਜ਼ਨ ਪੱਧਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਬਿਜਲੀ, ਪਾਣੀ, ਸੜਕਾਂ, ਸੁਰੱਖਿਆ, ਟਰਾਂਸਪੋਰਟ, ਮਜ਼ਦੂਰ ਸੰਬੰਧੀ ਮਸਲਿਆਂ ਸਮੇਤ ਹੋਰ ਪ੍ਰਸ਼ਾਸਨਿਕ ਮੁੱਦਿਆਂ ਨੂੰ ਵਿਸਥਾਰ ਨਾਲ ਰੱਖਿਆ ਗਿਆ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਾਰੀਆਂ ਮਸਲੇ ਨੋਟ ਕਰਦਿਆਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਿਕ ਇਕਾਈਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸੰਗਰੂਰ ਡਿਸਟਰਿਕਟ ਇੰਡਸਟਰੀਅਲ ਚੈਂਬਰ ਬਲਾਕ ਧੂਰੀ ਅਤੇ ਸੰਗਰੂਰ ਚੈਂਬਰ ਆਫ ਕਮਰਸ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਵਿੱਖ ਵਿੱਚ ਵੀ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸੰਗਰੂਰ ਚੈਂਬਰ ਆਫ ਕਮਰਸ ਦੇ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਅੰਮ੍ਰਿਤ ਗਰਗ, ਵਿੱਤ ਸੈਕਟਰੀ ਸੁਨੀਲ ਕੁਮਲ, ਸੰਗਰੂਰ ਡਿਸਟਰਿਕਟ ਇੰਡਸਟਰੀਅਲ ਚੈਂਬਰ ਬਲਾਕ ਧੂਰੀ ਦੇ ਚੇਅਰਮੈਨ ਗੁਰਬਖਸ਼ ਸਿੰਘ ਗੁੱਡੂ, ਪ੍ਰਧਾਨ ਮੁਕੇਸ਼ ਕੁਮਾਰ ਸਿੰਗਲਾ, ਸੈਕਟਰੀ ਅਮਿਤ ਗੋਇਲ ਤੇ ਵਾਈਸ ਪ੍ਰਧਾਨ ਰਾਜੇਸ਼ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments