Homeਪਟਿਆਲਾ ਅਪਡੇਟ"ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ ਨੂੰ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਪਟਿਆਲਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ 10 ਫਰਵਰੀ ਨੂੰ

ਪਟਿਆਲਾ, 4 ਫਰਵਰੀ (ਮਨੋਜ ਵਰਮਾ) : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 10 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬਹਾਵਲਪੁਰ ਪੈਲੇਸ (ਪੁਲਿਸ ਲਾਈਨ) ਪਟਿਆਲਾ ਵਿਖੇ ਲਗਾਇਆ ਜਾਵੇਗਾ।

ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਓਹਨਾ ਦੱਸਿਆ ਕਿ ਸਿਹਤ ਵਿਭਾਗ  ਵੱਲੋਂ ਬਜ਼ੁਰਗਾਂ ਨੂੰ  ਜਨਰਲ ਹੈਲਥ ਚੈੱਕਅਪ , ਹੱਡੀਆਂ ਅਤੇ ਅੱਖਾਂ ਦਾ ਚੈੱਕਅਪ ਅਤੇ ਮੋਤੀਆ ਬਿੰਦ ਦੇ ਆਪਰੇਸ਼ਨ ਲਈ  ਬਜ਼ੁਰਗਾਂ ਦੀ ਪਛਾਣ ਕਰਨਾ, ਕੰਨਾਂ ਦਾ ਚੈੱਕਅਪ , ਸਿਹਤ ਸੰਭਾਲ, ਹੋਮਿਓਪੈਥੀ ਅਤੇ ਆਯੁਰਵੇਦ  ਸਬੰਧੀ ਜਾਣਕਾਰੀ, ਨਿਯਮਿਤ ਜਾਂਚਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ , ਸੀਨੀਅਰ ਸਿਟੀਜ਼ਨ ਕਾਰਡ ਅਪਲਾਈ ਕਰਨ ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ  ਸੀਨੀਅਰ ਸਿਟੀਜ਼ਨ ਐਕਟ – 2007 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਯੂਸ਼ ਵਿਭਾਗ ਵੱਲੋਂ ਕੁਦਰਤੀ ਅਤੇ ਪਰੰਪਰਾਗਤ ਇਲਾਜ ਪ੍ਰਣਾਲੀਆਂ ਅਤੇ ਯੋਗਾ ਰਾਹੀਂ ਬਜ਼ੁਰਗਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ  ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments