Home ਪਟਿਆਲਾ ਅਪਡੇਟ ਪੰਜਾਬ ਸਰਕਾਰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਐੱਮ.ਸੀ. ਜਯੋਤੀ ਮਰਵਾਹਾ

ਪੰਜਾਬ ਸਰਕਾਰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਐੱਮ.ਸੀ. ਜਯੋਤੀ ਮਰਵਾਹਾ

0

ਪਟਿਆਲਾ 3 ਫਰਵਰੀ (ਮਨੋਜ ਵਰਮਾ) : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 27 ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਲੋਕਾਂ ਦੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ ਗਏ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਜਸਵੀਰ ਗਾਂਧੀ, ਮੋਹਿਤ ਕੁਮਾਰ, ਗੁਰਪ੍ਰੀਤ ਸਿੰਘ ਬਾਵਾ ਅਤੇ ਹੋਰ ਆਪ ਵਲੰਟੀਅਰ ਵਿਸ਼ੇਸ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਗੱਲਬਾਤ ਕਰਦਿਆਂ ਐੱਮ.ਸੀ. ਜਯੋਤੀ ਮਰਵਾਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹਰ ਵਰਗ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਨੂੰ ਇਲਾਜ ਲਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਕਾਰਡ ਬਣਨ ਨਾਲ ਆਮ ਜਨਤਾ ਹੁਣ ਵੱਡੇ ਹਸਪਤਾਲਾਂ ਵਿੱਚ ਵੀ ਆਪਣਾ ਇਲਾਜ ਨਿਸ਼ਚਿੰਤ ਹੋ ਕੇ ਕਰਵਾ ਸਕੇਗੀ।

ਕੈਂਪ ਦੌਰਾਨ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਲੋਕਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਲਾਕਾ ਨਿਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਜਯੋਤੀ ਮਰਵਾਹਾ ਨੇ ਅਖੀਰ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਾਰਡ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

 

Exit mobile version