Home ਦੇਸ਼ ਰਾਹੁਲ ਗਾਂਧੀ ਦੇ ਬਿਆਨ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਤਿੱਖਾ ਵਾਰ: “ਇਹ...

ਰਾਹੁਲ ਗਾਂਧੀ ਦੇ ਬਿਆਨ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਤਿੱਖਾ ਵਾਰ: “ਇਹ ਸਿੱਖ ਸਮਾਜ ਅਤੇ ਗੁਰੂ ਸਾਹਿਬਾਨ ਦਾ ਅਪਮਾਨ ਹੈ”

0

ਨਵੀਂ ਦਿੱਲੀ, 5 ਫਰਵਰੀ 2026 – ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ’ ਕਹਿਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਬਿਆਨ ਨੂੰ ਨਿੰਦਨਯੋਗ ਕਰਾਰ ਦਿੰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਸਿੱਖ ਸਮਾਜ ਅਤੇ ਗੁਰੂ ਸਾਹਿਬਾਨ ਦਾ ਅਪਮਾਨ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਿਸੇ ਵੀ ਭਾਰਤੀ ਨਾਗਰਿਕ ਨੂੰ ‘ਗੱਦਾਰ’ ਕਹਿਣਾ ਉਹ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਬਿੱਟੂ ਦਾ ਨਾਂ ਲਏ ਬਿਨਾਂ ਸਵਾਲ ਉਠਾਇਆ ਕਿ ਜਿਹੜੇ ਆਗੂ ਕਾਂਗਰਸ ਛੱਡ ਚੁੱਕੇ ਹਨ, ਉਨ੍ਹਾਂ ਬਾਰੇ ਕਾਂਗਰਸ ਪਾਰਟੀ ਅਜਿਹੀ ਭਾਸ਼ਾ ਵਰਤਣ ਦਾ ਅਧਿਕਾਰ ਕਿਵੇਂ ਜਤਾ ਸਕਦੀ ਹੈ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਜਨੀਤਿਕ ਅਸਹਿਮਤੀਆਂ ਦੇ ਨਾਂ ’ਤੇ ਦੇਸ਼ ਦੇ ਨਾਗਰਿਕਾਂ ਦੀ ਦੇਸ਼ਭਗਤੀ ’ਤੇ ਸਵਾਲ ਖੜੇ ਕਰਨਾ ਖ਼ਤਰਨਾਕ ਰੁਝਾਨ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਸਮਾਜ ਦੀ ਕੁਰਬਾਨੀ ਅਤੇ ਦੇਸ਼ ਪ੍ਰਤੀ ਉਸਦੀ ਨਿਸ਼ਠਾ ’ਤੇ ਕਦੇ ਵੀ ਸਵਾਲ ਨਹੀਂ ਉਠਾਏ ਜਾ ਸਕਦੇ।

ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਗਰਮੀ ਵਧ ਗਈ ਹੈ ਅਤੇ ਮਾਮਲੇ ’ਤੇ ਤਿੱਖੀ ਸਿਆਸੀ ਚਰਚਾ ਛਿੜ ਗਈ ਹੈ।

Exit mobile version