Homeਪਟਿਆਲਾ ਅਪਡੇਟਪਟਿਆਲਾ ਵਿੱਚ "ਮਾਪਿਆਂ ਦੀ ਵਰਕਸ਼ਾਪ-2”, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਮਾਪਿਆਂ ਨਾਲ...

ਪਟਿਆਲਾ ਵਿੱਚ “ਮਾਪਿਆਂ ਦੀ ਵਰਕਸ਼ਾਪ-2”, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਮਾਪਿਆਂ ਨਾਲ ਸਿੱਧੀ ਗੱਲਬਾਤ:

ਪਟਿਆਲਾ ਤੋਂ—ਪੰਜਾਬ ਸਰਕਾਰ ਦੀ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਚਲ ਰਹੇ “ਮਾਪਿਆਂ ਦੀ ਵਰਕਸ਼ਾਪ-2” ਪ੍ਰੋਗਰਾਮ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ।

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲ ਅੱਜ ਵਿਸ਼ਵ ਪੱਧਰੀ ਮਿਆਰਾਂ ‘ਤੇ ਖਰੇ ਉਤਰ ਰਹੇ ਹਨ ਅਤੇ ਕਿਸੇ ਵੀ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ ਰਹੇ, ਸਗੋਂ ਕਈ ਮਾਮਲਿਆਂ ਵਿੱਚ ਅੱਗੇ ਨਿਕਲ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਅੱਜ ਬੱਚੇ ਅਤੇ ਮਾਪੇ ਦੋਵੇਂ ਹੀ ਸਰਕਾਰੀ ਸਕੂਲਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਸਿੱਖਿਆ ਕ੍ਰਾਂਤੀ ਨੂੰ ਹੋਰ ਸਫ਼ਲ ਬਣਾਉਣ ਲਈ ਉਨ੍ਹਾਂ ਮਾਪਿਆਂ ਨੂੰ ਵੀ ਸਰਕਾਰ ਦੇ ਨਾਲ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਸਮਾਗਮ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕੌਂਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਹਰਮਨ ਸੰਧੂ, ਰਮਨਪ੍ਰੀਤ ਕੌਰ ਕੋਹਲੀ, ਐਸ.ਐਮ.ਸੀ. ਕਮੇਟੀ ਦੇ ਸਿੱਖਿਆ ਮਾਹਿਰ ਸ. ਰਵਿੰਦਰਪਾਲ ਕੋਹਲੀ ਜੋਨੀ, ਹਰਜੀਤ ਕੌਰ, ਸਿੱਖਿਆ ਕੁਆਰਡੀਨੇਟਰ ਯੋਗੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਵੀ ਮੌਜੂਦ ਸਨ।

ਸਮਾਗਮ ਦੇ ਅੰਤ ਵਿੱਚ ਦੋਵੇਂ ਸਕੂਲਾਂ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments