Home ਪੰਜਾਬ ਪੰਜਾਬ ਪੁਲਿਸ ਦਾ ਗੈਂਗਸਟਰਾਂ ਤੇ ਨਸ਼ਿਆਂ ਖ਼ਿਲਾਫ਼ ਕੜਕ ਐਕਸ਼ਨ ਜਾਰੀ, ‘ਆਪ੍ਰੇਸ਼ਨ ਪ੍ਰਹਾਰ-2’...

ਪੰਜਾਬ ਪੁਲਿਸ ਦਾ ਗੈਂਗਸਟਰਾਂ ਤੇ ਨਸ਼ਿਆਂ ਖ਼ਿਲਾਫ਼ ਕੜਕ ਐਕਸ਼ਨ ਜਾਰੀ, ‘ਆਪ੍ਰੇਸ਼ਨ ਪ੍ਰਹਾਰ-2’ ਕੱਲ੍ਹ ਤੋਂ ਸ਼ੁਰੂ: ਡੀਜੀਪੀ ਗੌਰਵ :

0

ਚੰਡੀਗੜ੍ਹ — ਪੰਜਾਬ ਦੇ ਡੀਜੀਪੀ ਸ਼੍ਰੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ 20 ਜਨਵਰੀ 2026 ਤੋਂ ਲੈ ਕੇ ਹੁਣ ਤੱਕ ‘ਆਪ੍ਰੇਸ਼ਨ ਗੈਂਗਸਟਰਾਂ ’ਤੇ ਵਾਰ’ ਤਹਿਤ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀਜੀਪੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 1 ਮਾਰਚ 2025 ਤੋਂ ਹੁਣ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਲਗਭਗ 34,000 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 45,000 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ 2,150 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ 3,000 ਤੋਂ ਵੱਧ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕੱਲ੍ਹ ਤੋਂ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਸੀਨੀਅਰ ਅਧਿਕਾਰੀ ਖ਼ੁਦ ਮੈਦਾਨ ਵਿੱਚ ਉਤਰਣਗੇ। 72 ਘੰਟਿਆਂ ਦੇ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਲੋੜੀਂਦੇ ਅਤੇ ਵਾਂਛਿਤ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਡੀਜੀਪੀ ਗੌਰਵ ਯਾਦਵ ਨੇ ਦੋਹਰਾਇਆ ਕਿ ਪੰਜਾਬ ਪੁਲਿਸ ਦਾ ਮੁੱਖ ਲਕੜੀ ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣਾ ਹੈ ਅਤੇ ਇਸ ਮਿਸ਼ਨ ਲਈ ਕਿਸੇ ਵੀ ਕੀਮਤ ’ਤੇ ਕਾਨੂੰਨ-ਵਿਵਸਥਾ ਨਾਲ ਖਿਲਵਾਡ਼ ਨਹੀਂ ਹੋਣ ਦਿੱਤਾ ਜਾਵੇਗਾ।

Exit mobile version