Home ਪੰਜਾਬ ਇੰਦਰਜੀਤ ਸਿੰਘ ਮਾਨ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿ:

ਇੰਦਰਜੀਤ ਸਿੰਘ ਮਾਨ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿ:

0

ਚੰਡੀਗੜ੍ਹ, 10 ਫਰਵਰੀ 2026: ਇੰਦਰਜੀਤ ਸਿੰਘ ਮਾਨ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਕਈ ਪ੍ਰਮੁੱਖ ਸਿਆਸੀ ਅਤੇ ਪ੍ਰਸ਼ਾਸਕੀ ਸ਼ਖਸੀਅਤਾਂ ਹਾਜ਼ਰ ਰਹੀਆਂ ਅਤੇ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਸਮਾਗਮ ਦੌਰਾਨ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੁੱਖ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਸਮੇਤ ਕਈ ਐਮ.ਐਲ.ਏ. ਅਤੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਪਾਰਟੀ ਦੇ ਸੀਨੀਅਰ ਅਹੁਦੇਦਾਰ ਮੌਜੂਦ ਸਨ।

ਪਤਵੰਤਿਆਂ ਨੇ ਇੰਦਰਜੀਤ ਸਿੰਘ ਮਾਨ ਦੀ ਦੂਰਦਰਸ਼ਤਾ ਅਤੇ ਨੇਤ੍ਰਿਤਵ ਯੋਗਤਾ ‘ਤੇ ਭਰੋਸਾ ਜਤਾਉਂਦਿਆਂ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ਹੇਠ ਮਾਰਕਫੈੱਡ ਨਵੀਆਂ ਉਚਾਈਆਂ ਨੂੰ ਛੂਹੇਗਾ। ਉਨ੍ਹਾਂ ਕਿਹਾ ਕਿ ਮਾਰਕਫੈੱਡ ਪੰਜਾਬ ਦੇ ਕਿਸਾਨਾਂ ਅਤੇ ਸਹਿਕਾਰੀ ਸੰਸਥਾਵਾਂ ਦੀ ਸੇਵਾ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸਹਿਕਾਰੀ ਖੇਤਰ ਨੂੰ ਮਜ਼ਬੂਤੀ ਪ੍ਰਦਾਨ ਕਰੇਗਾ।

ਨਵ-ਨਿਯੁਕਤ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਇਸ ਮੌਕੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

Exit mobile version