ਚੰਡੀਗੜ੍ਹ, 14 ਫਰਵਰੀ 2026: ਪੰਜਾਬੀ ਫ਼ਿਲਮ ਜਗਤ ਅਤੇ ਰਿਆਲਟੀ ਸ਼ੋਅ Bigg Boss ਫੇਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਅਦਾਕਾਰਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਅਤੇ ਇਸ ਦੇ ਬਦਲੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਦਿਆਂ ਵੱਡੀ ਰਕਮ ਦੀ ਮੰਗ ਕੀਤੀ। ਧਮਕੀ ਦੇਣ ਵਾਲਿਆਂ ਨੇ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਸ ਘਟਨਾ ਤੋਂ ਬਾਅਦ ਅਦਾਕਾਰਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਿਮਾਂਸ਼ੀ ਖੁਰਾਣਾ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਨੰਬਰ ਤੋਂ ਫੋਨ ਆਇਆ ਸੀ, ਉਸ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਅਦਾਕਾਰਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮਾਮਲੇ ਨਾਲ ਜੁੜੇ ਤੱਥ ਸਾਹਮਣੇ ਲਿਆਂਦੇ ਜਾਣਗੇ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।







