Homeਪਟਿਆਲਾ ਅਪਡੇਟ- ਪਟਿਆਲਾ ਵਿੱਚ ਮਹਾਂਸਿਵਰਾਤਰੀ ਦੀ ਧੂਮ, ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰਵਾਸੀਆਂ ਨੂੰ...

– ਪਟਿਆਲਾ ਵਿੱਚ ਮਹਾਂਸਿਵਰਾਤਰੀ ਦੀ ਧੂਮ, ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰਵਾਸੀਆਂ ਨੂੰ ਪਾਵਨ ਤਿਉਹਾਰ ਦੀਆਂ ਮੁਬਾਰਕਾਂ

ਪੁਰਾਣੇ ਬੱਸ ਸਟੈਂਡ ਨੇੜੇ ਸਥਿਤ ਨਹਿਰੂ ਪਾਰਕ ਵਿੱਚ ਭੋਲੇ ਸੰਕਰ ਕਲੱਬ, ਮੋਰਨਿੰਗ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਦਾ ਆਯੋਜਨ

ਪਟਿਆਲਾ, 16 ਫਰਵਰੀ (ਮਨੋਜ ਵਰਮਾ):  ਮਹਾਂਸਿਵਰਾਤਰੀ ਦੇ ਪਾਵਨ ਮੌਕੇ ’ਤੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਧਾਰਮਿਕ ਉਤਸ਼ਾਹ ਅਤੇ ਆਸਥਾ ਦਾ ਵਿਸ਼ੇਸ਼ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਹਿਰੂ ਪਾਰਕ ਵਿੱਚ ਭੋਲੇ ਸੰਕਰ ਕਲੱਬ, ਮੋਰਨਿੰਗ ਕਲੱਬ ਅਤੇ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਸਾਂਝੇ ਤੌਰ ’ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਸ਼ਿਵ ਭਗਤਾਂ ਅਤੇ ਸ਼ਹਿਰਵਾਸੀਆਂ ਨੂੰ ਮਹਾਂਸਿਵਰਾਤਰੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਭਗਵਾਨ ਸ਼ਿਵ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿੱਚ ਸੇਵਾ, ਸਹਿਣਸ਼ੀਲਤਾ ਅਤੇ ਸੱਚਾਈ ਨੂੰ ਅਪਣਾਉਣਾ ਚਾਹੀਦਾ ਹੈ।

ਮੇਅਰ ਨੇ ਕਿਹਾ ਕਿ ਮੇਅਰ ਹੋਣ ਦੇ ਨਾਤੇ ਮੇਰੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਮੈਂ ਸ਼ਹਿਰ ਦੇ ਹਰ ਨਾਗਰਿਕ ਦੀ ਸੇਵਾ ਇੱਕ ਸੇਵਕ ਵਾਂਗ ਕਰਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸਿਹਤ, ਸਿੱਖਿਆ, ਸੜਕਾਂ, ਪੀਣ ਵਾਲਾ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਮੇਰੇ ਦਫ਼ਤਰ ਦੇ ਦਰਵਾਜ਼ੇ ਹਮੇਸ਼ਾਂ ਆਮ ਜਨਤਾ ਲਈ ਖੁਲੇ ਹਨ ਅਤੇ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਬੇ ਝਿਜਕ ਦੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਰਕਾਰ ਅਤੇ ਨਿਗਮ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਪਕਾਰ ਸਿੰਘ, ਪ੍ਰਧਾਨ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਨੇ ਦੱਸਿਆ ਕਿ ਮਹਾਂਸਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਪ੍ਰਭਾਤ ਫੇਰੀ ਦੇ ਆਗਮਨ ਮੌਕੇ ਭਗਤਾਂ ਲਈ ਬ੍ਰੈੱਡ ਪਕੌੜੇ, ਪੈਟਿਜ਼, ਲੱਡੂ ਅਤੇ ਕੇਸਰ ਵਾਲੇ ਦੁੱਧ ਦਾ ਲੰਗਰ ਵੀ ਵਰਤਾਇਆ ਗਿਆ।ਇਸ ਮੌਕੇ ਮੋਰਨਿੰਗ ਕਲੱਬ ਵੱਲੋਂ ਲਖਵਿੰਦਰ ਸਿੰਘ ਬੇਦੀ, ਬਜਾਜ, ਦੇਵ ਰਾਜ, ਸੋਢੀ, ਡਿੰਪੀ, ਕਾਕੂ, ਪਿਊਸ਼ ਅਤੇ ਕਪੂਰ ਸਮੇਤ ਹੋਰ ਸਾਥੀ ਵੀ ਮੌਜੂਦ ਰਹੇ।

ਫੋਟੋ : ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਹੋਰ

RELATED ARTICLES
- Advertisment -
Google search engine
Google search engine
Google search engine

Most Popular

Recent Comments