ਪਟਿਆਲਾ ਤੇ ਸੰਗਰੂਰ ਦੇ ਕੇਸਾਂ ਬਾਰੇ ਸਰਕਾਰ ਪੱਧਰ ’ਤੇ ਵਿਚਾਰ ਜਾਰੀ, ਚੇਅਰਮੈਨ ਵੱਲੋਂ ਕਰਮਚਾਰੀਆਂ ਨੂੰ ਭਰੋਸਾ
ਪਟਿਆਲਾ, 21 ਫਰਵਰੀ: (ਮਨੋਜ ਵਰਮਾ) : ਅੱਜ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ (ਰਜਿ 25/11) ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਬੈਠਕ ਕਰਕੇ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਚੇਅਰਮੈਨ ਜੁਨੇਜਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ।
ਮੁਲਾਜ਼ਮਾਂ ਨੇ ਹੜਤਾਲ ਦੌਰਾਨ ਦਰਜ ਪੁਲਿਸ ਕੇਸ ਵਾਲੀ ਮਾਨਵਸ਼ਕਤੀ, ਜੇਲ੍ਹ ਵਿੱਚ ਬੰਦ ਮੈਨਪਾਵਰ ਤੇ ਕਰਮਚਾਰੀਆਂ ਦੀ ਤਨਖਾਹ ਸਮੇਂ ਸਿਰ ਜਾਰੀ ਕਰਨ ਵਰਗੇ ਮਾਮਲੇ ਵਿਚਾਰੇ। ਯੂਨੀਅਨ ਨੇ ਮੰਗ ਰੱਖੀ ਕਿ ਜਦੋਂ ਇਹ ਮਾਨਵਸ਼ਕਤੀ ਜੇਲ੍ਹ ਤੋਂ ਰਿਹਾਅ ਹੋ ਜਾਵੇ, ਤਾਂ ਉਸ ਨੂੰ ਮੁੜ ਡਿਊਟੀ ’ਤੇ ਲਗਾਇਆ ਜਾਵੇ।
ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਤਨਖ਼ਾਹ ਤੇ ਪੈਨਸ਼ਨ ਦੀ ਸਮੱਸਿਆ ਹੱਲ ਹੋਣ ‘ਤੇ ਮੁਲਾਜ਼ਮਾਂ ਵੱਲੋਂ ਚੇਅਰਮੈਨ ਜੁਨੇਜਾ ਦਾ ਧੰਨਵਾਦ
ਆਗੂਆਂ ਨੇ ਚੇਅਰਮੈਨ ਜੁਨੇਜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਕਿ ਇਸ ਮਹੀਨੇ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਤਨਖ਼ਾਹ ਅਤੇ ਪੈਨਸ਼ਨ ਦੀ ਸਮੱਸਿਆ ਨੂੰ ਹੱਲ ਕਰਦਿਆਂ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ।
ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਯੂਨੀਅਨ ਹੋਈ ਮੀਟਿੰਗ ਦੌਰਾਨ ਇਨ੍ਹਾਂ ਸਾਰੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਢੰਗ ਨਾਲ ਹੱਲ ਕੱਢਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਅਤੇ ਯੂਨੀਅਨ ਦਰਮਿਆਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਨਾਲ ਭਵਿੱਖ ਵਿੱਚ ਅਜਿਹੇ ਮਸਲਿਆਂ ਨੂੰ ਸੁਲਝਾਉਣ ਵਿੱਚ ਆਸਾਨੀ ਹੋਵੇਗੀ। ਇਸ ਮੌਕੇ ਪੀਆਰਟੀਸੀ ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜੀ.ਐਮ. ਪ੍ਰਸ਼ਾਸਨ ਮਨਿੰਦਰਪਾਲ ਸਿੰਘ ਸਿੱਧੂ ਤੋਂ ਇਲਾਵਾ ਜੱਥੇਬੰਦੀ ਦੇ ਸੀਨੀਅਰ ਆਗੂ ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।







