ਪਟਿਆਲਾ, 23 ਫਰਵਰੀ: (ਬਲਜੀਤ ਸਰਨਾ) ਅੱਜ ਪੂਰੇ ਦੇਸ਼ ਦੇ ਵਿੱਚ ਟੋਲ ਪਲਾਜ਼ਿਆਂ ਦੇ ਉੱਪਰ ਕੰਮ ਕਰਨ ਵਾਲੇ ਕਰਮਚਾਰੀ ਹੜਤਾਲ ਦੇ ਉੱਪਰ ਹਨ ਅਤੇ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ੇ ਦੇ ਉੱਪਰ ਵੀ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਦੁਆਰਾ 11 ਤੋਂ 2 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਜਿੱਥੇ ਨੈਸ਼ਨਲ ਹਾਈਵੇ ਦੇ ਉੱਪਰ ਇੱਕ ਮਾਰਚ ਵੀ ਕੱਢਿਆ ਗਿਆ ਉੱਥੇ ਹੀ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਲਾਡੀ ਢੈਂਠਲ ਨੇ ਕਿਹਾ ਕਿ ਬੀਤੇ ਦਿਨੀ ਦੇਸ਼ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਦੁਆਰਾ ਬਿਆਨ ਦਿੱਤਾ ਗਿਆ ਸੀ ਕਿ ਜਲਦ ਹੀ ਟੋਲ ਪਲਾਜ਼ਿਆਂ ਦੇ ਉੱਪਰ ਏਆਈ ਤਕਨੀਕ ਦੇ ਨਾਲ ਟੋਲ ਟੈਕਸ ਕੱਟਣ ਦੇ ਲਈ ਇੱਕ ਯੋਜਨਾ ਸ਼ੁਰੂ ਕੀਤੀ ਜਾਵੇਗੀ ਜਿਸ ਦੇ ਤਹਿਤ ਟੋਲ ਪਲਾਜ਼ਿਆਂ ਦੇ ਉੱਪਰ ਕਰਮਚਾਰੀਆਂ ਦੀ ਲੋੜ ਨਹੀਂ ਪਵੇਗੀ ਅਤੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਟੋਲ ਪਲਾਜ਼ਿਆਂ ਦੇ ਉੱਪਰ ਕੰਮ ਕਰ ਰਹੇ ਵਰਕਰਾਂ ਦੇ ਭਵਿੱਖ ਖਤਰੇ ਦੇ ਵਿੱਚ ਹਨ ਅਤੇ ਅਸੀਂ ਅੱਜ ਵੱਖ-ਵੱਖ ਟੋਲ ਪਲਾਜ਼ਿਆਂ ਦੇ ਉੱਪਰ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਇਹ ਚੇਤਾਵਨੀ ਦੇ ਰਹੇ ਹਾਂ ਕਿ ਜੇਕਰ ਅਜਿਹਾ ਕੋਈ ਵੀ ਕੇਂਦਰ ਸਰਕਾਰ ਦੇ ਦੁਆਰਾ ਤਕਨੀਕ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਟੋਲ ਪਲਾਜ਼ਿਆਂ ਦੇ ਉੱਪਰ ਕੰਮ ਕਰਨ ਵਾਲੇ ਵਰਕਰਾਂ ਦੇ ਦੁਆਰਾ ਇੱਕ ਵੱਡੇ ਸੰਘਰਸ਼ ਵਢੇ ਜਾਣਗੇ।







