ਦਿੱਲੀ: ਦਿੱਲੀ ਕੈਂਟ ਸਥਿਤ ਇੱਕ ਸਕੂਲ ਵਿੱਚ ਪ੍ਰੀਖਿਆ ਦੇਣ ਪਹੁੰਚੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਉਸ ਦੇ ਕਕਾਰਾਂ ਵਿੱਚੋਂ ਇੱਕ ਕ੍ਰਿਪਾਨ ਉਤਾਰਨ ਲਈ ਕਹਿਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਦੌੜ ਗਈ।
ਜਿਵੇਂ ਹੀ ਮਾਮਲਾ ਭੜਕਿਆ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਅਧਿਕਾਰੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੁਰੰਤ ਸਕੂਲ ਪਹੁੰਚੇ। ਉਨ੍ਹਾਂ ਨੇ ਸਕੂਲ ਪ੍ਰਬੰਧਨ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦੇ ਹੋਏ ਇਸ ਕਾਰਵਾਈ ’ਤੇ ਐਤਰਾਜ਼ ਜਤਾਇਆ ਅਤੇ ਵਿਦਿਆਰਥੀ ਨੂੰ ਉਸ ਦੀ ਕ੍ਰਿਪਾਨ ਵਾਪਸ ਦਿਵਾਈ।
ਸਿੱਖ ਜਥੇਬੰਦੀਆਂ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਟੁੱਟ ਅੰਗ ਹਨ ਅਤੇ ਸੰਵਿਧਾਨਕ ਅਧਿਕਾਰਾਂ ਤਹਿਤ ਸਿੱਖਾਂ ਨੂੰ ਇਨ੍ਹਾਂ ਨੂੰ ਧਾਰਨ ਕਰਨ ਦੀ ਆਜ਼ਾਦੀ ਹੈ। ਉਨ੍ਹਾਂ ਮੁਤਾਬਕ ਕਿਸੇ ਵੀ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਉਤਾਰਨ ਲਈ ਮਜਬੂਰ ਕਰਨਾ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੈ।
ਇਸ ਘਟਨਾ ਤੋਂ ਬਾਅਦ ਧਾਰਮਿਕ ਅਧਿਕਾਰਾਂ ਅਤੇ ਸਿੱਖ ਪਛਾਣ ਸਬੰਧੀ ਚਰਚਾ ਮੁੜ ਤੀਵ੍ਰ ਹੋ ਗਈ ਹੈ। ਸਕੂਲ ਪ੍ਰਬੰਧਨ ਵੱਲੋਂ ਇਸ ਮਾਮਲੇ ’ਤੇ ਸਪਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।








