ਗਊਸ਼ਾਲਾ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ : ਓ.ਐਸ.ਡੀ.
ਧੂਰੀ, 25 ਫਰਵਰੀ: (ਮਨੋਜ ਵਰਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਗਊਸ਼ਾਲਾ ਪੰਚਵਟੀ ਰੋਡ ਧੂਰੀ ਦਾ ਦੌਰਾ ਕਰਕੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਕਮੇਟੀ ਮੈਂਬਰਾਂ ਵੱਲੋਂ ਰੱਖੇ ਗਏ ਮਸਲਿਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਗਊਸ਼ਾਲਾ ਨਾਲ ਸੰਬੰਧਿਤ ਹਰੇਕ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਮਸਲੇ ਮੀਟਿੰਗ ਦੌਰਾਨ ਵਿਚਾਰੇ ਗਏ ਹਨ, ਉਨ੍ਹਾਂ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਗਊਸ਼ਾਲਾ ਦੇ ਸੁਚੱਜੇ ਪ੍ਰਬੰਧ ਅਤੇ ਪਸ਼ੂਆਂ ਦੀ ਸੰਭਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਖੁਦ ਧੂਰੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕਰ ਰਹੇ ਹਨ ਅਤੇ ਹਰੇਕ ਪ੍ਰੋਜੇਕਟ ਦੀ ਰੋਜ਼ਾਨਾ ਰਿਪੋਰਟ ਪ੍ਰਾਪਤ ਕਰ ਰਹੇ ਹਨ।
ਪੰਜਾਬ ਸਰਕਾਰ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਓ.ਐਸ.ਡੀ.
ਓ.ਐਸ.ਡੀ. ਨੇ ਕਿਹਾ ਕਿ ਧੂਰੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ 24 ਘੰਟੇ ਉਪਲਬਧ ਹਨ ਅਤੇ ਕੋਈ ਵੀ ਨਾਗਰਿਕ ਕਿਸੇ ਵੀ ਸਮੇਂ ਆਪਣੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ-ਭਲਾਈ ਅਤੇ ਪਸ਼ੂ-ਕਲਿਆਣ ਨਾਲ ਜੁੜੇ ਹਰੇਕ ਮਸਲੇ ਦਾ ਸਮੇਂ-ਸਿਰ ਅਤੇ ਸੰਵੇਦਨਸ਼ੀਲਤਾ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਰਮਨਦੀਪ ਸਿੰਘ, ਵਾਰਡ ਨੰਬਰ 14 ਤੋਂ ਸੰਦੀਪ ਬਾਂਸਲ, ਸੁਰੇਸ਼ ਬਾਂਸਲ, ਐਮ.ਸੀ. ਪੁਸ਼ਪਿੰਦਰ ਸ਼ਰਮਾ, ਡਿੱਕੀ ਗੋਇਲ, ਮੁਕੇਸ਼ ਬਾਂਸਲ, ਸੁਰੇਸ਼ ਕੁਮਾਰ, ਪ੍ਰਿੰਸ ਤੇ ਹੈਪੀ ਸਮੇਤ ਗਊਸ਼ਾਲਾ ਦੀ ਕਮੇਟੀ ਹੋਰ ਮੈਂਬਰ ਵੀ ਮੌਜੂਦ ਸਨ।