Homeਪਟਿਆਲਾ ਅਪਡੇਟਮਹਿੰਦੀ ਲਗਾਉਣ ਦੇ ਮੁਕਾਬਲੇ ’ਚ ਲਲਿਤਾ ਤੇ ਸਪਨਾ ਰਹੀਆਂ ਜੇਤੂ

ਮਹਿੰਦੀ ਲਗਾਉਣ ਦੇ ਮੁਕਾਬਲੇ ’ਚ ਲਲਿਤਾ ਤੇ ਸਪਨਾ ਰਹੀਆਂ ਜੇਤੂ

ਪਟਿਆਲਾ, 27 ਫ਼ਰਵਰੀ:(ਛਤਰਪਾਲ ਸਿੰਘ)

ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ ਅੱਜ ਕਾਲਜਾਂ ਦੇ ਵਿਿਦਆਰਥੀਆਂ ਦੇ ਸਿੱਠਣੀਆਂ, ਮਹਿੰਦੀ ਤੇ ਲੰਬੀ ਹੇਕ ਵਾਲੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਕਮ ਮੇਲਾ ਅਫ਼ਸਰ ਦਮਨਜੀਤ ਸਿੰਘ ਮਾਨ, ਸਹਾਇਕ ਮੇਲਾ ਅਫ਼ਸਰ ਨਮਨ ਮੜਕਨ ਐਸ.ਡੀ.ਐਮ. ਰਾਜਪੁਰਾ ਤੇ ਅਸ਼ੋਕ ਕੁਮਾਰ ਐਸ.ਡੀ.ਐਮ. ਪਾਤੜਾ ਦੀ ਦੇਖ-ਰੇਖ ’ਚ ਹੋਏ ਇਨ੍ਹਾਂ ਮੁਕਾਬਲਿਆਂ ’ਚ ਵਿਿਦਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਸਕੂਲਾਂ  ਤੇ ਕਾਲਜਾਂ ਦੇ ਵਿਿਦਆਰਥੀਆਂ ਨੇ ਪ੍ਰਰਦਰਸ਼ਨੀ (ਗੈਸਟ ਆਈਟਮ) ਦੇ ਤੌਰ ’ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਲੀਗਲ ਸੰਪਰਵੇਸ਼ਨ ਅਫ਼ਸਰ ਰਣਜੀਤ ਕੌਰ, ਡਾ. ਪ੍ਰਭਸ਼ਰਨ ਕੌਰ, ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ, ਡਾ. ਰਾਜਵੰਤ ਕੌਰ, ਡਾ. ਦਰਸ਼ਨ ਸਿੰਘ ਆਸ਼ਟ, ਪ੍ਰੋ, ਅਜੇ ਵਰਮਾ, ਡਾ. ਨਰਿੰਦਰ ਸਿੰਘ ਤੇਜਾ ਤੇ ਭਾਸ਼ਾ ਵਿਭਾਗ ਪੰਜਾਬ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਅਦਾ ਕੀਤੀ।

                ਸਕੂਲ ਪੱਧਰ ਦੇ ਮਹਿੰਦੀ ਲਗਾਉਣ ਮੁਕਾਬਲਿਆਂ ਸਪਨਾ ਸਰਕਾਰੀ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨਜ਼ ਪਹਿਲੇ, ਚਾਂਦਨੀ ਓਲਡ ਪੁਲਿਸ ਲਾਈਨਜ਼ ਸਕੂਲ ਤੇ ਲਕਸ਼ਮੀ ਬੀ.ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਾਂਝੇ ਤੌਰ ’ਤੇ ਦੂਸਰੇ, ਨਵਦੀਪ ਕੌਰ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਨੌਰ ਤੇ ਸ਼ਿਵਾਨੀ ਸਿਵਲ ਲਾਈਨਜ਼ ਪਟਿਆਲਾ ਤੀਸਰੇ ਸਥਾਨ ’ਤੇ ਰਹੀਆਂ। ਕਾਲਜ ਪੱਧਰ ਦੇ ਮਹਿੰਦੀ ਮੁਕਾਬਲਿਆਂ ’ਚ ਲਲਿਤਾ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਪਹਿਲੇ, ਸਿਮਰਨਪ੍ਰੀਤ ਕੌਰ ਮਹਿੰਦਰਾ ਕਾਲਜ ਪਟਿਆਲਾ ਦੂਸਰੇ, ਪ੍ਰੀਤੀ ਕੁਮਾਰੀ ਮਹਿੰਦਰਾ ਕਾਲਜ ਤੇ ਜਸਵੀਰ ਕੌਰ ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਸਾਂਝੇ ਤੌਰ ’ਤੇ ਤੀਸਰੇ ਸਥਾਨ ’ਤੇ ਰਹੀਆਂ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਡਾ. ਮਨਿੰਦਰ ਕੌਰ, ਡਾ. ਪਰਮੀਤ ਕੌਰ ਤੇ ਡਾ. ਗੁਰਪ੍ਰੀਤ ਕੌਰ ਨੇ ਅਦਾ ਕੀਤੀ।

ਸਿੱਠਣੀਆਂ ’ਚ ਸਰਕਾਰੀ ਕਾਲਜ (ਲੜਕੀਆਂ) ਪਟਿਆਲਾ ਦੀ ਟੀਮ ਅੱਵਲ ਰਹੀ। ਲੰਬੀ ਹੇਕ ਵਾਲੇ ਗੀਤਾਂ ਦੇ ਮੁਾਕਬਲਿਆਂ ’ਚ ਸਰਕਾਰੀ ਸਟੇਟ ਕਾਲਜ ਆਫ਼ ਐਜ਼ੂਕੇਸ਼ਨ ਪਟਿਆਲਾ ਦੀ ਟੀਮ ਪਹਿਲੇ, ਪਬਲਿਕ ਕਾਲਜ ਸਮਾਣਾ ਦੂਸਰੇ ਤੇ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦੀ ਟੀਮ ਤੀਸਰੇ ਸਥਾਨ ’ਤੇ ਰਹੀ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਡਾ. ਪ੍ਰਭਸ਼ਰਨ ਕੌਰ ਸਿੱਧੂ, ਡਾ. ਰਾਜਵੰਤ ਕੌਰ ਪੰਜਾਬੀ ਤੇ ਡਾ. ਦਰਸ਼ਨ ਸਿੰਘ ਆਸ਼ਟ ਨੇ ਅਦਾ ਕੀਤੀ। ਸ੍ਰੀਮਤੀ ਰੂਪਵੰਤ ਕੌਰ ਦੀ ਨਿਗਰਾਨੀ ਹੇਠ ਸਮਾਗਮ ਦਾ ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਡਾ. ਨਰਿੰਦਰ ਸਿੰਘ ਤੇਜਾ ਨੇ ਬਾਖੂਬੀ ਕੀਤਾ। ਇਸ ਮੌਕੇ ਪ੍ਰਿੰ. ਕਰਮਜੀਤ ਕੌਰ, ਹੈਡਮਿਸਟ੍ਰੈਸ ਰਪਿੰਦਰ ਗਰੇਵਾਲ, ਮਾ. ਕੁਲਦੀਪ ਸਿੰਘ, ਲਖਵਿੰਦਰ ਸਿੰਘ, ਭਾਵਨਾ ਸ਼ਰਮਾ, ਰੁਪਿੰਦਰ ਕੌਰ, ਰੀਨਾ ਅਤੇ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਸਮਾਗਮ ਦੀ ਸਫ਼ਲਤਾ ਲਈ ਯੋਗਦਾਨ ਪਾਇਆ।

RELATED ARTICLES
- Advertisment -
Google search engine
Google search engine
Google search engine

Most Popular

Recent Comments